ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ : ਪ੍ਰੋ. ਬਡੂੰਗਰ”
ਅੰਮ੍ਰਿਤਸਰ, 4 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸੈਮੀਨਾਰ ਦੌਰਾਨ ਜਿਥੇ ਉੱਘੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਫ਼ਲਸਫ਼ੇ ਸਬੰਧੀ ਖੋਜ ਭਰਪੂਰ ਪਰਚੇ ਪੜ੍ਹੇ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਵੀ ਸੰਬੋਧਨ ਕੀਤਾ। ਪ੍ਰੋ. ਬਡੂੰਗਰ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖੀ ਕਦਰਾਂ ਕੀਮਤਾਂ ਨਾਲ ਜੋੜਨ ਦਾ ਸੋਮਾ ਹੈ, ਜਿਸ ਨੂੰ ਪ੍ਰਚਾਰਨਾ ਵਰਤਮਾਨ ਸਮੇਂ ਦੀ ਵੱਡੀ ਲੋੜ ਹੈ। ਗੁਰਬਾਣੀ ਦੀ ਵਿਚਾਰਧਾਰਾ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦੱਸਦੀ ਹੈ। ਇਸ ਮੌਕੇ ਬਾਬਾ ਗੁਰਮੀਤ ਸਿੰਘ ਤਿ੍ਰਲੋਕੇਵਾਲਾ, ਸ. ਬਲਦੇਵ ਸਿੰਘ ਕਾਇਮਪੁਰ, ਸ. ਗੁਰਮੀਤ ਸਿੰਘ ਬੂਹ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ, ਸ. ਗੁਰਜੀਤ ਸਿੰਘ ਭਾਨੋਖੇੜੀ, ਡਾ. ਤੇਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਐਜੂਕੇਸ਼ਨ, ਡਾ. ਗੁਰਤੇਜ ਸਿੰਘ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਡਾ. ਬੀਰਬਿਕਰਮ ਸਿੰਘ, ਪਿ੍ਰੰਸੀਪਲ ਡਾ. ਸੁਖਦੇਵ ਸਿੰਘ, ਪਿ੍ਰੰਸੀਪਲ ਸਤਵੰਤ ਕੌਰ, ਪਿ੍ਰੰਸੀਪਲ ਅਮਰਜੀਤ ਕੌਰ, ਪਿ੍ਰੰ. ਨਰਿੰਦਰ ਕੌਰ, ਸ. ਸੁਖਦੇਵ ਸਿੰਘ ਇੰਚਾਰਜ, ਸ. ਸੰਤ ਸਿੰਘ ਕੰਧਾਰ, ਸ. ਬਲਜਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਪੰਜੋਖਰਾ ਸਾਹਿਬ ਤੋਂ ਇਲਾਵਾ ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ, ਮਾਤਾ ਸੁੰਦਰੀ ਖ਼ਾਲਸਾ ਕਾਲਜ ਨੀਸਿੰਗ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕੈਂਥਲ, ਦਸਮੇਸ਼ ਸੀਨੀ: ਸੈਕੰ: ਸਕੂਲ ਕਪਾਲਮੋਚਨ ਆਦਿ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਸਟਾਫ਼ ਨੇ ਹਜ਼ਾਰੀ ਭਰੀ।