ਫਤਿਹਗੜ੍ਹ ਸਾਹਿਬ, 15 ਮਈ (ਅੰਕਿਤ ਅਨੇਜਾ)-ਅੱਜ ਲਾਇਨਜ਼ ਕਲੱਬ ਸਰਹਿੰਦ ਆਮ-ਖਾਸ-ਬਾਗ ਵਲੋਂ ਸੰਗਰਾਦ ਮੌਕੇ ਫਤਿਹਗੜ੍ਹ ਸਾਹਿਬ ਵਿਖੇ 38ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜੱਥੇਦਾਰ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਾਨੂੰ ਸਮੇਂ-ਸਮੇਂ ਉੱਤੇ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ, ਕਿਉਂਕਿ ਸਾਡੇ ਵਲੋਂ ਦਿੱਤਾ ਗਿਆ ਖੂਨ ਕਿਸੇ ਦੀ ਅਨਮੋਲ ਜਿੰਦਗੀ ਨੂੰ ਬਚਾ ਸਕਦਾ ਹੈ। ਇਸ ਮੌਕੇ ਜੱਥੇਦਾਰ ਮੱਕੜ ਨੇ ਕਲੱਬ ਵਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਖੂਨਦਾਨ ਕੈਂਪ ਦੀ ਪ੍ਰਸੰਸਾਂ ਵੀ ਕੀਤੀ। ਕਲੱਬ ਦੇ ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਨੇ ਦੱਸਿਆ ਕਿ ਹਰ ਸੰਗਰਾਦ ਮੌਕੇ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਜਾਂਦਾ ਅਤੇ ਅੱਜ ਡਾਕਟਰਾਂ ਦੀਆਂ ਟੀਮਾਂ ਨੇ 117 ਯੂਨਿਟ ਖੂਨ ਇਕੱਤਰ ਕੀਤਾ।
ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐੱਸ.ਜੀ.ਪੀ.ਸੀ. ਮੈਂਬਰ ਜੱਥੇਦਾਰ ਕਰਨੈਲ ਸਿੰਘ ਪੰਜੋਲੀ, ਅਮਰਜੀਤ ਸਿੰਘ ਮੈਨੇਜਰ ਗੁਰੂਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਊਧਮ ਸਿੰਘ ਸਾਬਕਾ ਮੈਨੇਜਰ, ਮਨਦੀਪ ਸਿੰਘ ਤਰਖਾਣ ਮਾਜਰਾ, ਹਰੀਸ਼ ਕੁਮਾਰ, ਜਸਵਿੰਦਰ ਸਿੰਘ ਸਿੱਧੂ, ਕੈਪਟਨ ਸੇਵਾ ਸਿੰਘ, ਜੈ ਸਿੰਘ ਬਾੜਾ, ਸੁਰਜੀਤ ਸਿੰਘ, ਸੁਖਦੇਵ ਸਿੰਘ ਸਰਪਾਲ, ਪਰਮਪਾਲ ਸਿੰਘ ਬੱਤਰਾ ਆਦਿ ਹਾਜ਼ਰ ਸਨ।