ਨਵੀਂ ਦਿੱਲੀ, 16 ਮਈ (ਪੀ.ਟੀ.)-ਪੂਰੇ ਮੁਲਕ ’ਚ ਭਾਰਤੀ ਜਨਤਾ ਪਾਰਟੀ ਦੀ ਵੱਡੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ, ਉਥੇ ਹੀ ਮੁਲਕ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨਰਿੰਦਰ ਮੋਦੀ ਦੀ ਵੱਡੀ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਆਗੂਆਂ ਅਤੇ ਹਮਾਇਤੀਆਂ ਵਲੋਂ ਜਸ਼ਨ ਮਨਾਏ ਜਾ ਰਹੇ ਹਨ ਅਤੇ ਥਾਂ-ਥਾਂ ਲੱਡੂ ਵੰਡੇ ਜਾ ਰਹੇ ਹਨ ਤੇ ਪਟਾਕੇ ਚਲਾਏ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਨੂੰ ਆਪਣੇ ਦਮ ’ਤੇ ਬਹੁਮਤ ਮਿਲੀ ਹੈ ਅਤੇ ਮੋਦੀ ਵਾਰਾਨਸੀ ਤੋਂ 5.70 ਲੱਖ ਵੋਟਾਂ ਤੋਂ ਜਿੱਤੇ ਹਨ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ 17 ਮਈ ਨੂੰ ਦੁਪਹਿਰ 12-45 ਵਜੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ।