May 2, 2026 11:17 pm

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਰਕਰ ਵੱਡੀ ਗਿਣਤੀ ‘ਚ ਸੇਵਾ ਲਈ ਸੁਲਤਾਨਪੁਰ ਲੋਧੀ ਪਹੁੰਚਣ ਲੱਗੇ

ਬਟਾਲਾ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸ਼ ਕੁਲਵੰਤ ਸਿੰਘ ਚੀਮਾ ਅਤੇ ਸ਼ ਮੰਗਲ ਸਿੰਘ ਬਟਾਲਾ ਸੀਨੀਅਰ ਅਕਾਲੀ ਆਗੂ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਜੱਥਾ ਸੁਲਤਾਨਪੁਰ ਲੋਧੀ ਵਿਖੇ ਰਵਾਨਾ ਹੋਇਆ । ਇਹ ਜਥਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ( 550 ) ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਤਿਆਰੀ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਭਾਈ ਜਾ ਰਹੀ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਦੀ ਸਫੈਦੀ ਦੀ ਸੇਵਾ ਵਿੱਚ ਹਲਕਾ ਸ੍ਰੀ ਹਰਗੋਬਿੰਦਪਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਬਹੁਤ ਵੱਡਾ ਕਾਫ਼ਲਾ ਰਵਾਨਾ ਹੋਇਆ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਚੀਮਾ ਅਤੇ ਕਾਂਗਰਸੀ ਆਗੂ ਮੰਗਲ ਸਿੰਘ ਬਟਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮਾਝੇ ਦੇ ਜਰਨੈਲ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਆਪਣੇ ਹੱਥੀਂ ਸ਼ੁਰੂ ਕੀਤੀ ਗਈ ਸਫ਼ੈਦੀ ਦੀ ਸੇਵਾ ਜੋ ਕਿ ਸ਼ਲਾਘਾਯੋਗ ਹੈ ਇਸ ਸੇਵਾ ਨੂੰ ਨਿਰੰਤਰ ਜਾਰੀ ਰੱਖਦਿਆਂ ਹੋਇਆ। ਇਸ ਸੇਵਾ ਪ੍ਰਤੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਜੋਸ਼ ਵੇਖਣ ਨੂੰ ਮਿਲਿਆ ਇਸ ਮੌਕੇ ਤੇ ਹਰਪਾਲ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਸਿਕੰਦਰ ਸਿੰਘ ਸਾਬਕਾ ਸਰਪੰਚ ਭੱਟੀਵਾਲ ਗੁਰਮੇਲ ਸਿੰਘ ਸਾਬਕਾ ਸੰਮਤੀ ਮੈਂਬਰ ਸਵਰਨ ਸਿੰਘ ਮੇਜਰ ਸਿੰਘ ਫੌਜੀ,ਰਣਬੀਰ ਸਿੰਘ ਭੱਟੀਵਾਲ ਸਤਨਾਮ ਸਿੰਘ ਕੁਲਵਿੰਦਰ ਸਿੰਘ ਬਿੱਲਾ ਕੇਵਲ ਸਿੰਘ ਸੁਰਜੀਤ ਸਿੰਘ,ਰਾਮ ਸਿੰਘ, ਸੁਖਵਿੰਦਰ ਸਿੰਘ ਚੀਮਾ,ਸੁਖਜਿੰਦਰ ਸਿੰਘ ਦਿਲਬਾਗ ਸਿੰਘ ਨਰਿੰਦਰ ਸਿੰਘ ਸੇਖ, ਇੰਦਰਪਾਲ ਸਿੰਘ ਲਖਬੀਰ ਸਿੰਘ ਰਤਨ ਸਿੰਘ ਪਰਮਜੀਤ ਸਿੰਘ,ਮਨਜਿੰਦਰ ਸਿੰਘ ਰੁਪਿੰਦਰ ਸਿੰਘ ਬਲਕਾਰ ਸਿੰਘ ਤੰਗੌਰੀ ਸੁੰਦਰ ਸਿੰਘ,ਤਰਸੇਮ ਸਿੰਘ ਲੰਬਰਦਾਰ ਨੱਥੂ ਖਹਿਰਾ,ਜਰਨੈਲ ਸਿੰਘ ਧੰਦੋਈ ਆਦਿ ਹਾਜ਼ਰ ਸਨ।
– ਲੱਕੀ, ਪੱਤਰਕਾਰ ‘ਪੰਜਾਬ ਟਾਇਮਜ਼’

Send this to a friend