June 18, 2026 7:31 am

ਕਰਜ਼ੇ ਤੋਂ ਤੰਗ ਆ ਕੇ ਕਿਸਾਨ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ, 24 ਸਤੰਬਰ (ਰਾਮ ਰੇਸ਼ਮ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਚ ਇਕ ਕਿਸਾਨ ਮਜਦੂਰ ਨੇ ਕਰਜੇ ਤੋਂ ਤੰਗ ਆ ਕੇ ਆਪਣੇ ਘਰ ਵਿੱਚ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ,ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋ ਬਾਅਦ ਲਾਸ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (40) ਪੁੱਤਰ ਬਲਕੌਰ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਜਿਸਦੇ ਸਿਰ ਤੇ ਚਾਰ ਲੱਖ ਦਾ ਕਰਜ਼ਾ ਸੀ ਤੇ ਘਰ ਦਾ ਗੁਜ਼ਾਰਾ ਮੁਸਕਲ ਨਾਲ ਚੱਲਦਾ ਸੀ।ਮ੍ਰਿਤਕ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਹ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਆਪਣੇ ਘਰ ਵਿਚ ਹੀ ਜਹਿਰਿਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।ਮਿਰਤਕ ਆਪਣੇ ਪਿੱਛੇ ਆਪਣੀ ਪਤਨੀ ਤੇ ਲੜਕਾ ਛੱਡ ਗਿਆ ਹੈ। ਜਾਂਚ ਅਧਿਕਾਰੀ ਜੰਗੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੇ ਲਿਖਵਾਏ ਬਿਆਨਾਂ ‘ ਚ ਦੱਸਿਆ ਕਿ ਉਹ ਕਰਜੇ ਤੋਂ ਪ੍ਰੇਸ਼ਾਨ ਸੀ ਜਿਸ ਤੋਂ ਤੰਗ ਆ ਕੇ ਉਸਨੇ ਖ਼ੁਦਕੁਸ਼ੀ ਕੀਤੀ ਹੈ ਤੇ ਵਾਰਸਾਂ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟ ਮਾਰਟਮ ਤਲਵੰਡੀ ਸਾਬੋ ਦੇ ਸਹੀਦ ਬਾਬਾ ਦੀਪ ਸਿੰਘ ਹਸਪਤਾਲ ਤੋਂ ਕਰਵਾਉਣ ਤੋ ਬਾਅਦ ਲਾਸ ਵਾਰਸਾ ਦੇ ਹਵਲੇ ਕਰ ਦਿੱਤੀ ਹੈ। ਪਿੰਡ ਦੇ ਸਰਪੰਚ ਰਾਮ ਸਿੰਘ,ਪੰਚ ਗੁਰਵਿੰਦਰ ਸਿੰਘ, ਮਲਕੀਤ ਸਿੰਘ, ਭੋਲਾ ਸਿੰਘ, ਪੰਚ ਸੁਖਦੇਵ ਸਿੰਘ ਨੇ ਸਰਕਾਰ ਤੋ ਮੰਗ ਕੀਤੀ ਕਿ ਮ੍ਰਿਤਕ ਦੇ ਸਿਰ ਚੜੇ ਕਰਜੇ ਨੂੰ ਮਾਫ ਕਰਕੇ ਪ੍ਰੀਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

Send this to a friend