June 18, 2026 6:29 pm

ਬੱਸ ਹੇਠਾਂ ਆਉਣ ਨਾਲ ਔਰਤ ਦੀ ਮੌਤ

ਕਾਦੀਆਂ, 26 ਸਤੰਬਰ (ਗੁਰਵਿੰਦਰ ਸਿੰਘ, ਤਾਰੀ)- ਅੱਜ ਬਾਅਦ ਦੁਪਹਿਰ ਸਿਵਲ ਲਾਈਨ ਹਰਚੋਵਾਲ ਰੋਡ ਕਾਦੀਆਂ ਵਿਖੇ ਮੋਟਰਸਾਈਕਲ ਤੇ ਜਾ ਰਹੇ ਮਾਂ ਪੁੱਤਰ ਨੂੰ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਟੱਕਰ ਮਾਰ ਮਾਰ ਦਿੱਤੀ ਜਿਸ ਦੌਰਾਨ ਮੋਟਰਸਾਈਕਲ ਤੇ ਬੈਠੀ ਔਰਤ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨ ਕੌਰ ਪਤਨੀ ਹਰਭਜਨ ਸਿੰਘ ਵਾਸੀ ਪਿੰਡ ਬਸਰਾਵਾਂ ਜੋ ਕਿ ਆਪਣੇ ਪੁੱਤਰ ਬਲਜੀਤ ਸਿੰਘ ਨਾਲ ਮੋਟਰਸਾਈਕਲ ਨੰ ਪੀ ਬੀ 18 ਟੀ 4380ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਕਾਦੀਆਂ ਜਾ ਰਹੀ ਸੀ ਤੇ ਜਦੋਂ ਉਹ ਸਿਵਲ ਲਾਈਨ ਚੁੰਗੀ ਕਾਦੀਆਂ ਕੋਲ ਪਹੁੰਚੀ ਤਾਂ ਚੰਡੀਗੜ੍ਹ ਹੁਸ਼ਿਆਰਪੁਰ ਤੋਂ ਆ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨੰ ਪੀ ਬੀ 07 as 7801ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਮੋਟਰਸਾਈਕਲ ਦੇ ਮਗਰ ਬੈਠੀ ਔਰਤ ਦੀ ਬੱਸ ਹੇਠਾਂ ਆ ਕੇ ਮੌਤ ਹੋ ਗਈ ।ਮੌਕੇ ਤੇ ਪੁੱਜੀ ਕਾਦੀਆਂ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ।

Send this to a friend