ਨਵੀਂ ਦਿੱਲੀ 19 ਮਈ (ਪੀ.ਟੀ.)-ਭਾਰਤ ਦੇ ਸੰਭਾਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਜਪੋਸ਼ੀ ਤੋਂ ਪਹਿਲਾਂ ਪਾਕਿਸਤਾਨ ਨੇ ਨਵੀਂ ਸਰਕਾਰ ਨਾਲ ਰਿਸ਼ਤੇ ਸੁਧਾਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਨਵੀਂ ਦਿੱਲੀ ’ਚ ਪਾਕਿਸਤਾਨ ਦੇ ਰਾਜਦੂਤ ਅਬਦੁਲ ਬਾਸਿਤ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੇ ਰੁਖ ਉਪਰ ਹੀ ਭਾਰਤ-ਪਾਕਿ ਸਬੰਧ ਨਿਰਭਰ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਭਾਰਤ ਦੀ ਨਵੀਂ ਸਰਕਾਰ ਨਾਲ ਸਬੰਧ ਸੁਧਾਰਨ ਦਾ ਇਛੁੱਕ ਹੈ ।