ਬਗੋਟਾ, 19 ਮਈ (ਪੀ.ਟੀ.)- ਕੋਲੰਬੀਆ ’ਚ ਇਕ ਬੱਸ ਨੂੰ ਅੱਗ ਲੱਗ ਗਈ ਜਿਸ ਨਾਲ 32 ਬੱਚਿਆਂ ਦੀ ਮੌਤ ਹੋ ਗਈ। ਇਹ ਹਾਦਸਾ ਕੋਲੰਬੀਆ ਦੇ ਮੈਗਡਾਲੇਨਾ ਸ਼ਹਿਰ ’ਚ ਵਾਪਰਿਆ। ਖ਼ਬਰ ਏਜੰਸੀ ਸਿਨਹੂਆ ਮੁਤਾਬਿਕ ਮੈਗਡਾਲੇਨਾ ਪੁਲਿਸ ਮੁਖੀ ਏਡਨ ਲਿਯੋਨ ਨੇ ਦੱਸਿਆ ਕਿ ਹੁਣ ਤੱਕ 32 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਮ੍ਰਿਤਕਾਂ ਦੀ ਗਿਣਤੀ ਵੱਧ ਵੀ ਸਕਦੀ ਹੈ। ਸ੍ਰੀ ਲਿਯੋਨ ਨੇ ਕਿਹਾ ਕਿ 14 ਬੱਚਿਆਂ ਨੂੰ ਬਚਾ ਲਿਆ ਗਿਆ ਹੈ ਪਰ ਉਹ ਜ਼ਖ਼ਮੀ ਹਨ। ਉਨ੍ਹਾਂ ਦਾ ਨਜ਼ਦੀਕ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰਨਗੇ ਤੇ ਹਾਦਸੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾਵੇਗਾ। ਕੋਲੰਬੀਆ ਦੇ ਰਾਸ਼ਟਰਪਤੀ ਜੁਆਨ ਮੈਨੁਅਲ ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦਿਆਂ ਹੋਇਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜਤਾਈ ਹੈ।