ਰੂਪਨਗਰ, 27 ਸਤੰਬਰ ਲਾਡੀ ਖਾਬੜਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਯੂਰੋ ਵੱਲੋਂ 5 ਅਕਤੂਬਰ ਨੂੰ ਸ਼੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਇਲਾਵਾ ਉਨਾਂ ਵਲੋਂ 02 ਆਈ.ਟੀ.ਆਈ. ਅਤੇ ਮੋਰਿੰਡਾ ਅੰਡਰ ਬ੍ਰਿਜ ਦਾ ਰਸਮੀ ਤੌਰ ਤੇ ਉਦਘਾਟਨ ਵੀ ਕੀਤਾ ਜਾਵੇਗਾ। ਤਕਨੀਕੀ ਸਿਖਿਆ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਦਾਣਾ ਮੰਡੀ ਸ਼੍ਰੀ ਚਮਕੌਰ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਇਹ ਜਾਣਕਾਰੀ ਦਿਤੀ। ਇਸ ਮੌਕੇ ਉਨਾਂ ਦੇ ਨਾਲ ਸਕੱਤਰ ਰੋਜਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਸ਼੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਸ਼੍ਰੀ ਸੁਮੀਤ ਜਾਰੰਗਲ ਅਤੇ ਐਸ.ਐਸ. ਸ਼੍ਰੀ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮਾਗਮ ਵਾਲੀ ਥਾਂ ਦਾ ਜਾਇਜਾ ਲੈਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ੋ ਜਿਮੇਵਾਰੀ ਸੌਪੀਂ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣ। ਉਨਾਂ ਨੇ ਸਮਾਗਮ ਵਿਖੇ ਲੱਗਣ ਵਾਲੇ ਟੈਂਟ, ਸਟੇਜ਼, ਕੁਰਸੀਆਂ ਸਮੇਤ ਵੱਖ ਵੱਖ ਵਿਭਾਗਾਂ ਵਲੋਂ ਕੇਤੈ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦੀਪਸ਼ੀਕਾ ਸ਼ਰਮਾ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਮਨਕਮਲ ਸਿੰਘ ਚਾਹਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਸ਼ਾਮਲ ਸਨ।



