ਜਲੰਧਰ, 2 ਅਕਤੂਬਰ (ਰਾਜੂ ਸੇਠ)- ਐਸ.ਟੀ.ਐਫ. ਵਿੱਚ ਤਾਇਨਾਤ ਗੁਰਦੀਪ ਸਿੰਘ ਜੋ ਕੇ ਨਸ਼ਾ ਤਸਕਰਾਂ ਨਾਲ ਮੁੱਠ ਭੇੜ ਦੌਰਾਨ ਸ਼ਹੀਦ ਹੋ ਗਏ ਸਨ,ਦਾ ਅੱਜ ਮਾਡਲ ਟਾਊਨ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ.ਇਸ ਮੌਕੇ ਉੱਚ ਪੁਲਿਸ ਅਧਿਕਾਰੀਆਂ ਅਤੇ ਸੈਂਕੜੇ ਲੋਕਾਂ ਵਲੋਂ ਵਿਛੜੀ ਆਤਮਾ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ.ਸਪੈਸ਼ਲ ਟਾਸਕ ਫੋਰਸ ਦੇ ਮੁੱਖੀ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਹਰਪ੍ਰੀਤ ਸਿੰਘ ਸਿੱਧੂ ਜਿਨ੍ਹਾਂ ਦੇ ਨਾਲ ਇੰਸਪੈਕਟਰ ਜਨਰਲ ਆਫ ਪੁਲਿਸ ਆਰ.ਕੇ ਜੈਸਵਾਲ ਵੀ ਮਜੂਦ ਸਨ ਵਲੋਂ ਰੀਥ ਭੇਂਟ ਕਰਕੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ.ਇਸ ਮੌਕੇ ਵਿਧਾਇਕ ਪ੍ਰਗਟ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਵਲੋਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋ ਕੇ ਰੀਥ ਭੇਟ ਕੀਤੀ ਗਈ.ਇਸ ਮੌਕੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ,ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਗਿਆ.ਉਹਨਾਂ ਵਲੋਂ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਲਈ ਬੱਲ ਬਖਸ਼ਣ ਲਈ ਅਰਦਾਸ ਕੀਤੀ ਗਈ.ਇਸ ਮੌਕੇ ਡੀ.ਸੀ.ਪੀ ਗੁਰਮੀਤ ਸਿੰਘ,ਡੀ.ਸੀ.ਪੀ ਨਰੇਸ਼ ਡੋਗਰਾ ਅਤੇ ਡੀ.ਸੀ.ਪੀ ਅਰੁਣ ਸੈਣੀ ਵੀ ਹਾਜਿਰ ਸਨ।



