May 31, 2026 11:27 pm

ਦਿੱਲੀ ਕਮੇਟੀ ਵਫ਼ਦ ਵੱਲੋਂ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਮਈ (ਪੀ.ਟੀ.)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਆਧਾਰਿਤ ਇਕ ਵਫ਼ਦ ਨੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕਰਕੇ ਹੈਦਰਾਬਾਦ ‘ਚ ਹਿੰਸਾ ਦਾ ਸ਼ਿਕਾਰ ਹੋਏ ਸਿੱਖਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਹੈਦਰਾਬਾਦ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਅਤੇ ਸਿੱਖਾਂ ਖਿਲਾਫ਼ ਨਾਜਾਇਜ਼ ਦਰਜ ਹੋਏ ਮੁਕੱਦਮਿਆਂ ਨੂੰ ਵੀ ਵਾਪਿਸ ਲੈਣ ਦੀ ਮੰਗ ਵੀ ਕੀਤੀ।

Send this to a friend