May 31, 2026 11:27 pm

ਸ਼੍ਰੋਮਣੀ ਕਮੇਟੀ ਵੱਲੋਂ ਅਨੰਦ ਮੈਰਿਜ ਐਕਟ ਲਈ ਮੁੱਖ ਮੰਤਰੀ ਨੂੰ ਪੱਤਰ

ਅੰਮ੍ਰਿਤਸਰ: 21 ਮਈ- ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਅਨੰਦ ਮੈਰਿਜ ਐਕਟ ਸਬੰਧੀ ਨੋਟੀਫਿਕੇਸ਼ਨ ਕਰਕੇ ਇਸ ਨੂੰ ਪੰਜਾਬ ’ਚ ਲਾਗੂ ਕੀਤਾ ਜਾਵੇ ਤਾਂ ਜੋ ਸਿੱਖ ਆਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਤਹਿਤ ਦਰਜ ਕਰਵਾ ਸਕਣ।ਇਥੋਂ ਜਾਰੀ ਪ੍ਰੈੱਸ ਨੋਟ ’ਚ ਸ.ਦਲਮੇਘ ਸਿੰਘ ਨੇ ਕਿਹਾ ਹੈ ਕਿ ਦੇਸ਼ ਦੀ ਸਰਕਾਰ ਨੇ ਸਿੱਖਾਂ ਦੀ ਚਿਰੋਕਣੀ ਮੰਗ ’ਤੇ ਗੌਰ ਕਰਦਿਆਂ ਅਨੰਦ ਮੈਰਿਜ ਐਕਟ ’ਚ ਸੋਧ ਕਰਕੇ ਪਾਰਲੀਮੈਂਟ ’ਚ ਪਾਸ ਕਰ ਦਿੱਤਾ ਸੀ ਜਿਸ ਨਾਲ ਅਨੰਦ ਮੈਰਿਜ ਐਕਟ 1909 ਤਹਿਤ ਸਿੱਖ ਆਪਣੇ ਵਿਆਹ ਰਜਿਸਟਰਡ ਕਰਵਾ ਸਕਦੇ ਹਨ। ਇਸ ਸਬੰਧੀ ਰਾਜ ਸਰਕਾਰਾਂ ਵੱਲੋਂ ਆਪਣੇ-ਆਪਣੇ ਸੂਬਿਆਂ ਵਿੱਚ ਨੋਟੀਫਿਕੇਸ਼ਨ ਕਰਕੇ ਇਸ ਐਕਟ ਨੂੰ ਲਾਗੂ ਕਰਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰ ਦਿੱਤਾ ਗਿਆ ਹੈ।

Send this to a friend