ਕਾਦੀਆਂ- ਸਰਕਾਰੀ ਹਸਪਤਾਲ ਕਾਦੀਆਂ ਤੇ ਹਰਚੋਵਾਲ ਵਿਖੇ ਡਾਕਟਰਾਂ ਦੀਆਂ ਪੋਸਟਾਂ ਖ਼ਾਲੀ ਹੋਣ ਕਾਰਨ ਮਰੀਜ਼ਾਂ ਨੂੰ ਹੋਣਾ ਪੈ ਰਿਹਾ ਖੱਜਲ ਖੁਆਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਚ ਮੌਜੂਦ ਮਰੀਜ਼ ਮਨਜੀਤ ਸਿੰਘ, ਰਵੀ ਕੁਮਾਰ ,ਸੁਰਜਨ ਸਿੰਘ, ਵਿਜੇ ਮਸੀਹ ,ਕਮਲੇਸ਼ ਰਾਣੀ, ਸੁਨੀਤਾ, ਪਰਮਜੀਤ ਕੌਰ ,ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ,ਹਰਪ੍ਰੀਤ ਸਿੰਘ ,ਗੁਰਦਿਆਲ ਸਿੰਘ, ਨਿਰੰਜਨ ਸਿੰਘ ,ਬਲਕਾਰ ਸਿੰਘ ,ਬਿਸ਼ੰਬਰ ਸਿੰਘ ,ਸੁਰਜਨ ਸਿੰਘ ,ਅਵਤਾਰ ਸਿੰਘ, ਆਦਿ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਕਾਦੀਆਂ ਵਿੱਚ ਡਾਕਟਰਾਂ ਦੀ ਕਮੀ ਹੋਣ ਕਾਰਨ ਸਾਨੂੰ ਕਾਫੀ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈਂਦਾ ਹੈ ਤੇ ਸਾਨੂੰ ਆਪਣਾ ਇਲਾਜ ਕਰਵਾਉਣ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਕੇ ਇਲਾਜ ਕਰਵਾ ਦਿੰਦਾ ਹੈ ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰੀ ਹਸਪਤਾਲ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਕਿਸੇ ਵੀ ਮਰੀਜ਼ ਨੂੰ ਇਸ ਤਰ੍ਹਾਂ ਖੱਜਲ ਖੁਆਰ ਨਾ ਹੋਣਾ ਪਵੇ ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਰੀਬਾਂ ਨੂੰ ਅਤੇ ਆਸਪਾਸ ਦੇ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਜੋ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਉਹ ਸਰਕਾਰੀ ਹਸਪਤਾਲਾਂ ਵਿੱਚ ਦਿਖਾਈ ਨਹੀਂ ਦੇ ਰਹੇ।
ਕੀ ਕਹਿੰਦੇ ਨੇ ਐੱਸ ਐੱਮ ਓ ਕਾਦੀਆਂ- ਇਸ ਸਬੰਧੀ ਜਦੋਂ ਐਸ ਐਮ ਓ ਕਾਦੀਆਂ ਨਿਰੰਕਾਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੇਰੀ ਪੋਸਟ ਹੋਇਆ ਹਸਪਤਾਲ ਵਿੱਚ ਕਰੀਬ ਤਿੰਨ ਸਾਲ ਬੀਤ ਚੁੱਕੇ ਹਨ ।ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਡਾਕਟਰਾਂ ਦੀ ਕਮੀ ਇਸੇ ਤਰ੍ਹਾਂ ਹੀ ਬਰਕਰਾਰ ਹੈ ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਸਿਰਫ ਇੱਕ ਹੀ ਡਾਕਟਰ ਮੌਜੂਦ ਹੈ ।ਤੇ ਜਾਂ ਫਿਰ ਇੱਕ ਮੇਰੀ ਡਿਊਟੀ ਹਸਪਤਾਲ ਅੰਦਰ ਹੈ ਜੋ ਕਿ ਅਸੀਂ ਨਾਲ ਮਿਲ ਕੇ ਮਰੀਜ਼ਾਂ ਦਾ ਚੈੱਕਅਪ ਕਰਦੇ ਹਨ ਉਨ੍ਹਾਂ ਕਿਹਾ ਕਿ ਹਸਪਤਾਲ ਦੇ ਅੰਦਰ ਲੈਬੋਟਰੀ ਤਾਂ ਬਣੀ ਹੈ ਪਰ ਲੈਬੋਰਟਰੀ ਟੈਸਟ ਕਰਨ ਵਾਲੀਆਂ ਸਹੂਲਤਾਂ ਬਹੁਤ ਘੱਟ ਹਨ ।ਅਤੇ ਨਾ ਹੀ ਸਰਕਾਰ ਵੱਲੋਂ ਦਵਾਈਆਂ ਦਾ ਸਟਾਕ ਪੂਰਾ ਭੇਜਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਡਾਕਟਰਾਂ ਦੀ ਕਮੀ ਕਾਰਨ ਸਾਨੂੰ ਮਰੀਜ਼ਾਂ ਨੂੰ ਬਟਾਲਾ ਸਿਵਲ ਹਸਪਤਾਲ ਵਿਖੇ ਰੈਫ਼ਰ ਕਰਨਾ ਪੈਂਦਾ ਹੈ ਕਿਉਂਕਿ ਇਸ ਹਸਪਤਾਲ ਅੰਦਰ ਸਹੂਲਤਾਂ ਦੀ ਬਹੁਤ ਹੀ ਕਮੀ ਹੈ ।ਜਿਸ ਨਾਲ ਸਾਨੂੰ ਵੀ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ।ਉਨ੍ਹਾਂ ਕਿਹਾ ਕਿ ਹਸਪਤਾਲ ਅੰਦਰ ਖਾਲੀ ਪਈਆਂ ਡਾਕਟਰਾਂ ਨੇ ਪੋਸਟਾਂ ਅਤੇ ਸਹੂਲਤਾਂ ਬਾਰੇ ਅਸੀਂ ਆਪਣੇ ਵਿੱਚ ਅਧਿਕਾਰੀਆਂ ਨੂੰ ਮਿਲ ਕੇ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ ।ਪਰ ਅਜੇ ਤੱਕ ਕੋਈ ਵੀ ਸਹੂਲਤ ਅਤੇ ਸਰਕਾਰ ਵੱਲੋਂ ਹਸਪਤਾਲ ਅੰਦਰ ਨਹੀਂ ਮੁਹੱਈਆ ਕਰਵਾਈ ਗਈ ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਹਲਕਾ ਵਿਧਾਇਕ ਨੂੰ ਮਿਲ ਕੇ ਇਸ ਬਾਰੇ ਅਸੀਂ ਆਪਣੀਆਂ ਇਨ੍ਹਾਂ ਮੁਸ਼ਕਿਲਾਂ ਅਤੇ ਖਾਲੀ ਪਈਆਂ ਹਸਪਤਾਲਾ ਦੀਆਂ ਪੋਸਟਾਂ ਤੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਦੱਸ ਚੁੱਕੇ ਹਾਂ ਪਰ ਅਜੇ ਤੱਕ ਕੋਈ ਵੀ ਸਹੂਲਤ ਹਸਪਤਾਲ ਨੂੰ ਮੁਹਈਆ ਨਹੀਂ ਕਰਵਾਈ ਗਈ ਉਨ੍ਹਾਂ ਕਿਹਾ ਕਿ ਸਵੇਰ ਤਾਂ ਸਵੇਰ ਸ਼ਾਮ ਦੇ ਟਾਈਮ ਜਿੱਥੇ ਡਾਕਟਰਾਂ ਦੀ ਕਮੀ ਕਾਰਨ ਮਰੀਜ਼ਾਂ ਨੂੰ ਬਾਹਰ ਜਾਣਾ ਪੈਂਦਾ ਹੈ ।ਜਿਸ ਨਾਲ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਨ੍ਹਾਂ ਕਿਹਾ ਕਿ ਜੇਕਰ ਹਸਪਤਾਲ ਅੰਦਰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤੇ ਖਾਲੀ ਪਈਆਂ ਡਾਕਟਰਾਂ ਦੀਆਂ ਪੋਸਟਾਂ ਨੂੰ ਭਰਿਆ ਜਾਵੇ ਤਾਂ ਕਿਸੇ ਵੀ ਮਰੀਜ਼ ਨੂੰ ਜਾਂ ਸ਼ਹਿਰ ਵਾਸੀ ਨੇ ਕਿਹਾ ਹਸਪਤਾਲ ਸਟਾਫ ਪ੍ਰੇਸ਼ਾਨੀਆਂ ਸਾਹਮਣਾ ਨਹੀਂ ਕਰਨਾ ਪਵੇਗਾ ।ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਹਸਪਤਾਲ ਅੰਦਰ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ ਅਤੇ ਖ਼ਾਲੀ ਪੋਸਟਾਂ ਨੂੰ ਜਲਦੀ ਭਰਿਆ ਜਾਵੇ ਤੇ ਦਵਾਈਆਂ ਦਾ ਸਟਾਕ ਵੀ ਮੇਨਟੇਨ ਕੀਤਾ ਜਾਵੇ ਤਾਂ ਜੋ ਅਸੀਂ ਮਰੀਜ਼ਾਂ ਨੂੰ ਸਹੀ ਤਰੀਕੇ ਨਾਲ ਚੈੱਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਦੇ ਸਕੀਏ ।
ਕੀ ਕਹਿੰਦੇ ਨੇ ਸਿਵਲ ਸਰਜਨ ਗੁਰਦਾਸਪੁਰ- ਇਸ ਸਬੰਧੀ ਜਦੋਂ ਸਿਵਲ ਸਰਜਨ ਗੁਰਦਾਸਪੁਰ ਡਾ ਕਿਸ਼ਨ ਚੰਦ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਰਾ ਉਨ੍ਹਾਂ ਦੇ ਧਿਆਨ ਵਿੱਚ ਹੈ ।ਅਤੇ ਇਸ ਸਬੰਧੀ ਅਸੀਂ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ ।ਅਤੇ ਬਟਾਲਾ ਹਸਪਤਾਲ ਵਿੱਚ ਅਤੇ ਸੀਐੱਚਸੀ ਭਾਮ ਵਿੱਚ ਅਤੇ ਗੁਰਦਾਸਪੁਰ ਵਿੱਚ ਪਾਰਟੀ ਨਵੇਂ ਡਾਕਟਰਾਂ ਦੀਆਂ ਪੋਸਟਾਂ ਲਗਾਈਆਂ ਗਈਆਂ ਹਨ। ਅਤੇ ਆਉਣ ਵਾਲੇ ਥੋੜ੍ਹੇ ਹੀ ਸਮੇਂ ਵਿੱਚ ਵੀ ਕਾਦੀਆਂ ਅਤੇ ਸੀਐੱਚਸੀ ਭਾਮ ਹਰਚੋਵਾਲ ਸਿਵਲ ਹਸਪਤਾਲ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰ ਦਿੱਤਾ ਜਾਵੇਗਾ ਤਾਂ ਜੋ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੇ ਪ੍ਰੇਸ਼ਾਨੀ ਨਾ ਆ ਸਕੇ।
– ਗੁਰਦਿਲਬਾਗ ਸਿੰਘ
ਪੱਤਰਕਾਰ ‘ਪੰਜਾਬ ਟਾਇਮਜ਼’



