Skip to content
Independent perspectives. Global stories.
BREAKING

ਸੁਪਰੀਮ ਕੋਰਟ ਦੇ ਸਿਰ ਵੱਡੀ ਜ਼ਿੰਮੇਵਾਰੀ

Share this story

ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਇਤਿਹਾਸਕ ਅਤੇ ਵਿਵਾਦਿਤ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਪੂਰੀ ਕਰ ਲਈ ਹੈ।। ਚੀਫ਼ ਜਸਟਿਸ ਮਾਣਯੋਗ ਸ਼੍ਰੀ ਰੰਜਨ ਗੋਗੋਈ ਦੀ ਅਗਵਾਈ ਵਾਲੀ 5 ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਇਸ ਸਬੰਧੀ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।। ਅਦਾਲਤ ਨੇ ਅਗਲੇ ਤਿੰਨ ਦਿਨ ਤੱਕ ਇਸ ਮਾਮਲੇ ਨਾਲ ਸਬੰਧਿਤ ਦਸਤਾਵੇਜ਼ ਜਮਾਂ ਕਰਵਾਉਣ ਦੇ ਹੁਕਮ ਦਿੱਤੇ ਹਨ।। ਦੇਸ਼ ਦੇ ਚੀਫ ਜਸਟਿਸ ਅਗਲੇ ਮਹੀਨੇ 18 ਨਵੰਬਰ ਨੂੰ ਸੇਵਾ ਮੁਕਤ ਹੋਣ ਵਾਲੇ ਹਨ। ਅਦਾਲਤ ਉਸ ਤੋਂ ਪਹਿਲਾਂ ਇਸ ਇਤਿਹਾਸਕ ਮਾਮਲੇ ਦਾ ਫ਼ੈਸਲਾ ਸੁਣਾਅ ਸਕਦੀ ਹੈ। ਸੰਵਿਧਾਨਕ ਬੈਂਚ ‘ਚ ਚੀਫ਼ ਜਸਟਿਸ ਸ਼੍ਰੀ ਰੰਜਨ ਗੋਗੋਈ ਤੋਂ ਇਲਾਵਾ ਜਸਟਿਸ ਸ਼੍ਰੀ ਐਸ.ਏ. ਬੋਬਡੇ, ਜਸਟਿਸ ਸ਼੍ਰੀ ਡੀ. ਵਾਈ. ਚੰਦਰਚੂੜ, ਜਸਟਿਸ ਸ਼੍ਰੀ ਅਸ਼ੋਕ ਭੂਸ਼ਣ ਅਤੇ ਜਸਟਿਸ ਸ਼੍ਰੀ ਐਸ.ਏ. ਨਜੀਰ ਸ਼ਾਮਿਲ ਹਨ। ਦਹਾਕਿਆਂ ਤੋਂ ਸੁਣਵਾਈ ਅਧੀਨ ਇਸ ਕੇਸ ਦੀ ਅਦਾਲਤ ਵੱਲੋਂ ਰੋਜ਼ਾਨਾ ਸੁਣਵਾਈ ਤੈਅ ਹੋਣ ਦੇ ਬਾਅਦ 40 ਦਿਨਾਂ ਤੱਕ ਦੋਵਾਂ ਧਿਰਾਂ ਨੇ ਆਪੋ-ਆਪਣੀਆਂ ਦਲੀਲਾਂ ਰੱਖੀਆਂ। ਇਹ ਬਹੁਤ ਹੀ ਸੰਵੇਦਸ਼ੀਲ ਮਾਮਲਾ ਹੈ। ਇਸ ਵਿਵਾਦ ਕਾਰਨ ਦੇਸ਼ ਨੂੰ ਅਤੀਤ ਵਿੱਚ ਭਾਰੀ ਕੀਮਤ ਤਾਰਨੀ ਪਈ ਹੈ। ਇਹ ਚੰਗੀ ਗੱਲ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਕੇਸ ਦੇ ਨਿਪਟਾਰੇ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਗਈ ਹੈ। ਇਹ ਉਮੀਦ ਕਰਨੀ ਚਾਹੀਦੀ ਹੈ ਕਿ ਸਰਵਉੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਇਹ ਮਾਮਲਾ ਸਦਾ ਲਈ ਸਮਾਪਤ ਹੋ ਜਾਵੇਗਾ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਅਦਾਲਤ ਦਾ ਫੈਸਲਾ ਸਰਪ੍ਰਵਾਣਿਤ ਅਤੇ ਵਿਵਾਦ ਰਹਿਤ ਹੋਵੇ। ਸਾਰੀਆਂ ਸਬੰਧਤ ਧਿਰਾਂ ਨੂੰ ਅਦਾਲਤ ਦਾ ਫੈਸਲਾ ਸਵਿਕਾਰ ਕਰਨ ਲਈ ਵੀ ਮਾਨਸਿਕ ਤੌਰ ‘ਤੇ ਤਿਆਰ ਹੋਣਾ ਹੋਵੇਗਾ। ਸਭ ਧਿਰਾਂ ਨੂੰ ਇਸ ਮੌਕੇ ‘ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਉਮੀਦ ਕਰਨੀ ਚਾਹੀਦੀ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਇਸ ਮੁੱਦੇ ‘ਤੇ ਪੈਦਾ ਹੋਈ ਤਲਖੀ ਅਤੇ ਸਾਰਾ ਤਣਾਅ ਦੂਰ ਹੋ ਜਾਵੇਗਾ।
– ਬਲਜੀਤ ਸਿੰਘ ਬਰਾੜ

WRITTEN BY