ਰਾਮਪੁਰਾ ਫੂਲ, 18 ਅਕਤੂਬਰ (ਕੁਲਜੀਤ ਢੀਂਗਰਾ)- ਇਲਾਕੇ ਦੀ ਨਾਮਵਾਰ ਸ਼ਖਸੀਅਤ ਅਤੇ ਅਕਾਲੀ ਦਲ ਬਾਦਲ ਦੇ ਬੀ.ਸੀ ਵਿੰਗ ਦੇ ਜਿਲਾ ਪ੍ਰਧਾਨ ਸ੍ਰੀ ਸੁਰਿੰਦਰ ਜੌੜਾ ਦੀ ਪਤਨੀ ਰਸ਼ਮਿੰਦਰ ਕੌਰ ਨਮਿੱਤ ਗੁਰਦੁਆਰਾ ਸਤਿਸੰਗ ਸਭਾ ਵਿਖੇ ਰੱਖੇ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕਰ ਕੇ ਪੁੱਜੀਆਂ ਸੰਗਤਾਂ ਨੂੰ ਗੁਰੂ ਦੀ ਇਲਾਹੀ ਬਾਣੀ ਨਾਲ ਜੋੜਿਆ। ਬੀਬੀ ਰਸ਼ਮਿੰਦਰ ਕੌਰ ਨੂੰ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਇਲਾਕੇ ਦੀਆਂ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਅਤੇ ਪੰਜਾਬ ਭਰ ਚੋ ਜਵੈਲਰਜ ਐਸੋਸੀਏਸ਼ਨ ਦੇ ਆਗੂਆਂ ਅਤੇ ਮੈਂਬਰਾਂ ਨੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ਼ੋਕ ਸੰਦੇਸ਼ ਭੇਜਿਆ। ਸ਼੍ਰੀ ਸੁਰਿੰਦਰ ਜੌੜਾ ਦਾ ਪੰਜਾਬ ਅਤੇ ਇਲਾਕੇ ਵਿੱਚ ਚੰਗਾ ਅਸਰ ਰਸ਼ੂਖ ਹੋਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਧਾਰਮਿਕ ਪ੍ਰਵਿਰਤੀ ਦੀ ਮਾਲਕ ਰਸ਼ਮਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਭੋਗ ਉਪਰੰਤ ਸੰਬੋਧਨ ਕਰਦਿਆ ਕਿਹਾ ਕਿ ਭਾਂਵੇ ਰਸ਼ਮਿੰਦਰ ਕੌਰ ਆਪਣੇ ਵਿਚਕਾਰ ਸ਼ਰੀਰਕ ਤੌਰ ਤੇ ਨਹੀ ਰਹੇ ਪਰ ਉਨਾਂ ਦੀ ਸਮਾਜ ਸੇਵਾ ਅਤੇ ਧਾਰਮਿਕ ਬਿਰਤੀ ਦੇ ਮਾਲਕ ਹੋਣ ਕਾਰਨ ਉਹ ਹਮੇਸ਼ਾ ਯਾਦ ਰੱਖੇ ਜਾਣਗੇ। ਉਨਾਂ ਕਿਹਾ ਕਿ ਜੌੜਾ ਪਰਿਵਾਰ ਵੱਲੋਂ ਰਸ਼ਮਿੰਦਰ ਕੌਰ ਦੀ ਯਾਦ ਵਿੱਚ ਰਸ਼ਮਿੰਦਰ ਫਾਉਡੇਸ਼ਨ ਨਾਅ ਦੀ ਸੰਸਥਾ ਦਾ ਗਠਨ ਕੀਤਾ ਜਾਵੇਗਾ। ਜਿਸ ਵਿੱਚ ਸਮਾਜ ਭਲਾਈ ਦੇ ਕੰਮ ਕੀਤੇ ਜਾਣਗੇ। ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਅਜੀਤਪਾਲ ਟੈਣੀ ਜੌੜਾ, ਜਸਕਰਨ ਜੌੜਾ, ਅਭਿਜੀਤ ਜੌੜਾ, ਜਸ਼ਨ ਜੌੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਰਸ਼ਮਿੰਦਰ ਕੌਰ ਨੂੰ ਸ਼ਰਧਾਜਲੀ ਭੇਂਟ ਕੀਤੀ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।



