Skip to content
Independent perspectives. Global stories.
BREAKING

ਸ੍ਰੀ ਕਰਤਾਰਪੁਰ ਸਾਹਿਬ ਯਾਤਰਾ: ਦਿੱਲੀ ਸਰਕਾਰ ਵਾਂਗ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮਿਲਕੇ ਦੇਣ ਫੀਸ

Share this story

ਸ੍ਰੀ ਗੋਇੰਦਵਾਲ ਸਾਹਿਬ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਿੱਥੇ ਵੱਡੇ ਪੱਧਰ ਤੇ ਤਿਆਰੀਆਂ ਚੱਲ ਰਹੀਆਂ ਹਨ ਉੱਥੇ ਹੀ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਦੀ ਸਿੱਖ ਸੰਗਤ ਦੀ ਇਹ ਇੱਛਾ ਜਲਦ ਪੂਰੀ ਹੋਣ ਜਾ ਰਹੀ ਹੈ ਪਰ ਇਸੇ ਦਰਮਿਆਨ ਦੋਹਾਂ ਮੁਲਕਾਂ ਵਿਚਕਾਰ ਪਾਕਿਸਤਾਨ ਵੱਲੋਂ ਤਹਿ ਕੀਤੀ 20 ਡਾਲਰ ਦੀ ਫੀਸ ਅੜਿੱਕਾ ਬਣੀ ਹੋਈ ਹੈ ਇਥੋਂ ਤੱਕ ਕਿ ਕਈ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਤਾਂ ਇਸ ਨੂੰ ਜਜੀਆ ਕਰ ਕਹਿ ਰਹੇ ਹਨ ਪਰ ਇਸੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਦਾ ਦਿੱਲੀ ਤੋਂ ਕਰਤਾਰਪੁਰ ਸਾਹਿਬ ਜਾਣ ਲਈ ਡੇਰਾ ਬਾਬਾ ਨਾਨਕ ਤੱਕ ਫਰੀ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ ਜਿਸ ਕਰਕੇ ਦਿੱਲੀ ਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਕਈ ਧਾਰਮਿਕ ਸਿੱਖ ਜਥੇਬੰਦੀਆਂ ਨੇ ਕੇਜਰੀਵਾਲ ਦੇ ਇਸ ਫ਼ੈਸਲੇ ਨੂੰ ਸ਼ਲਾਘਾਯੋਗ ਫ਼ੈਸਲਾ ਦੱਸਿਆ ਅਤੇ ਨਾਲ ਹੀ ਪੰਜਾਬ ਦੀ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਦਿੱਲੀ ਸਰਕਾਰ ਵਾਂਗ ਪੰਜਾਬ ਵਿਚਲੀਆਂ ਸਿੱਖ ਸੰਗਤ ਦਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਫ੍ਰੀ ਪ੍ਰਬੰਧ ਦਾ ਐਲਾਨ ਕਰਨ , ਸਿੱਖ ਸੰਗਤਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕੀਤੀ ਕਿ ਐੱਸਜੀਪੀਸੀ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਕਰਕੇ ਇਸਦਾ ਫਰਜ਼ ਬਣਦਾ ਹੈ ਕਿ ਉਹ ਸਿੱਖ ਸੰਗਤਾਂ ਨੂੰ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਵਾਉਣ ਜਿਸ ਤੋਂ ਸਿੱਖ ਸੰਗਤ ਚਿਰਾਂ ਤੋਂ ਵਿੱਛੜੀ ਹੋਈ ਹੈ ਸਿੱਖ ਸੰਗਤਾਂ ਦਾ ਮੰਨਣਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਮਿਲ ਕੇ ਵੀ ਇਹ ਸੇਵਾ ਨਿਭਾ ਸਕਦੇ ਹਨ ਤਾਂ ਕਿ ਕੋਈ ਵੀ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹਿ ਸਕੇ ਇਸ ਸਬੰਧੀ ਕੀ ਹੈ ਵੱਖ ਵੱਖ ਆਗੂਆਂ ਦੀ ਰਾਏ ।
ਫੀਸ ਘਟਾਈ ਜਾਵੇ: ਕਰਮੂਵਾਲ
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਨੇ ਕਿਹਾ ਕਿ ਪਹਿਲਾਂ ਤਾਂ ਪਾਕਿਸਤਾਨ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦੇ ਹੋਏ ਇਹ 20 ਡਾਲਰ ਦੀ ਫੀਸ ਨਹੀਂ ਸੀ ਲਾਉਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਕੱਢਣ ਲਈ ਲੱਗੀਆਂ ਹੋਈਆਂ ਹਨ ਤਾਂ ਕਿ ਇਹ 20 ਡਾਲਰ ਦੀ ਫੀਸ ਘਟਾਈ ਜਾਵੇ ਜਾਂ ਨਾ ਲਾਈ ਜਾਵੇ ਜਦ ਉਨ੍ਹਾਂ ਨੂੰ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਪੰਜਾਬ ਦੀਆਂ ਸਿੱਖ ਸੰਗਤਾਂ ਲਈ 20 ਡਾਲਰ ਫੀਸ ਦੇਣ ਸਬੰਧੀ ਪੁੱਛਿਆ ਤਾਂ ਉਹ ਸਵਾਲ ਨੂੰ ਟਾਲਦੇ ਦਿੱਸੇ
ਪੰਜਾਬ ਸਰਕਾਰ ਤਾਰੇ ਫੀਸ : ਔਲਖ
ਜਦੋਂ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਰ ਧਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਲਈ ਇਹ ਮੁਫ਼ਤ ਸਹੂਲਤ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ਉਨ੍ਹਾਂ ਪੰਜਾਬ ਵਿਚਲੀ ਕਾਂਗਰਸ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀ ਤਰਜ਼ ਤੇ ਉਹ ਤੁਰੰਤ ਪੰਜਾਬ ਦੀ ਸਿੱਖ ਸੰਗਤ ਲਈ ਵੀਹ ਡਾਲਰ ਦਾ ਖਰਚ ਚੁੱਕ ਕੇ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਏ
ਸ਼੍ਰੋਮਣੀ ਕਮੇਟੀ ਸਿਆਸਤ ਬੰਦ ਕਰੇ: ਡਾ. ਸੋਹਲ
ਇਸ ਸਬੰਧੀ ਜਦ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਡਾ ਕਸ਼ਮੀਰ ਸਿੰਘ ਸੋਹਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਪਵਿੱਤਰ ਮੌਕੇ ਤੇ ਸਿਆਸਤ ਕਰਨੀ ਬੰਦ ਕਰਨ ਅਤੇ ਗੁਰੂ ਜੀ ਦੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿੱਲੀ ਸਰਕਾਰ ਵਾਂਗ ਉਹ ਵੀ ਪੰਜਾਬ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਫ਼ਰੀ ਯਾਤਰਾ ਕਰਵਾਉਣ ਲਈ ਕਦਮ ਚੁੱਕਣ ਤਾਂ ਜੋ ਸੰਗਤਾਂ ਦੀ ਚਿਰੋਕਣੀ ਮੰਗ ਅਨੁਸਾਰ ਸਾਰੀਆਂ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਜੀ ਦੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ।
ਸਿੱਕੀ ਤੇ ਡਿੰਪਾ ਨੇ ਨਹੀਂ ਚੁੱਕਿਆ ਫੋਨ
ਇਸ ਸਬੰਧੀ ਜਦ ਸੱਤਾਧਾਰੀ ਕਾਂਗਰਸ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਤੋਂ ਉਨ੍ਹਾਂ ਦਾ ਪੱਖ ਜਾਨਣ ਲਈ ਉਨ੍ਹਾਂ ਦੇ ਫੋਨ ਤੇ ਸੰਪਰਕ ਕੀਤਾ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ।

WRITTEN BY