Skip to content
Independent perspectives. Global stories.
BREAKING

ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲੀ

Share this story

ਰਾਮਪੁਰਾ ਫੂਲ, 24 ਅਕਤੂਬਰ (ਕੁਲਜੀਤ ਸਿੰਘ ਢੀਂਗਰਾ, ਸੁਖਮੰਦਰ ਸਿੰਘ)- ਦਿਮਾਗੀ ਤੋਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਕਿ ਕੁਟੀਆ ਪੁਲ ਦੇ ਨਜ਼ਦੀਕ ਪਿੰਡ ਗਿੱਲ ਕਲਾਂ ਨੂੰ ਜਾਂਦੀ ਲਿੰਕ ਸੜਕ ਦੀ ਪਹੀ ਤੇ ਬੇਹੋਸ਼ੀ ਦੀ ਹਾਲਤ ਵਿੱਚ ਇੱਕ ਵਿਅਕਤੀ ਪਿਆ ਹੈ ਬਿਨਾਂ ਕਿਸੇ ਦੇਰੀ ਤੋਂ ਸਹਾਰਾ ਦੇ ਪ੍ਰੈਸ ਸਕੱਤਰ ਨਰਿੰਦਰ ਕੁਮਾਰ ਨੰਦੂ ਨੇ ਸੰਸਥਾ ਦੀ ਐਂਬੂਲੈਂਸ ਲੈ ਕੇ ਘਟਨਾ ਸਥਾਨ ਤੇ ਪੁੱਜੇ ਅਤੇ ਉੱਕਤ ਵਿਅਕਤੀ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਲਿਆਂਦਾ। ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮ੍ਰਿਤਕ ਘੋਸ ਿਕਰ ਦਿੱਤਾ। ਥਾਣਾ ਸਦਰ ਰਾਮਪੁਰਾ ਦੇ ਐਸ.ਆਈ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਗੁਰਪਾਲ ਸਿੰਘ (55) ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਗਿੱਲ ਕਲਾਂ ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿਮਾਗੀ ਪ੍ਰੇਸ਼ਾਨ ਰਹਿੰਦਾ ਸੀ ਉਸ ਨੇ ਅੱਜ ਕੋਈ ਜ਼ਹਿਰੀਲੀ ਵਸਤੂ ਦਾ ਸੇਵਨ ਕਰ ਲਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜੰਗੀਰ ਸਿੰਘ ਦੇ ਬਿਆਨਾ ਤੇ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

WRITTEN BY