ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕਰਨ ‘ਤੇ ਰੋਸ ਪ੍ਰਦਰਸ਼ਨ ਦੀ ਦਿੱਤੀ ਚਿਤਾਵਨੀ
ਹੁਸ਼ਿਆਰਪੁਰ, 29 ਅਕਤੂਬਰ (ਤਰਸੇਮ ਦੀਵਾਨਾ)- ਹੁਸ਼ਿਆਰਪੁਰ ਪ੍ਰੈੱਸ ਕੱਲਬ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੀੜਤ ਮਾਪਿਆਂ ਨੇ ਪਿੰਡ ਵਾਸੀ ਦੇ ਕਥਿਤ ਦਬਾਅ ਕਾਰਣ ਪੁਲਿਸ ਉੱਪਰ ਉਨ੍ਹਾਂ ਦੇ ਲੜਕੇ ‘ਤੇ ਝੂਠਾ ਪਰਚਾ ਦਰਜ ਕਰਨ ਦੇ ਦੋਸ਼ ਲਾਉਂਦਿਆਂ ਪੁਲਿਸ ਵੱਲੋਂ ਇਨਸਾਫ ਨਾ ਦਿੱਤੇ ਜਾਣ ਦੇ ਦੋਸ਼ ਲਗਾਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਜਸਵੀਰ ਸਿੰਘ, ਨਰੇਸ਼ ਕੁਮਾਰ, ਰਜਨੀ ਬਾਲਾ, ਰਵਿੰਦਰ ਕੁਮਾਰ, ਕਮਲਜੀਤ ਕੌਰ ਵਾਸੀ ਭੁੰਗਰਨੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਦਬਾਅ ‘ਚ ਆ ਕੇ ਦਰਜ ਕੀਤੇ ਝੂਠੇ ਪਰਚੇ ਨੂੰ ਰੱਦ ਕਰਕੇ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਥਾਣਾ ਮੇਹਟੀਆਣਾ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਪਿੰਡ ਵਾਸੀ ਦੇ ਕਥਿਤ ਦਬਾਅ ਦੇ ਚੱਲਦਿਆਂ ਪੁਲਿਸ ਨੇ ਉਨਾਂ ਦੇ ਲੜਕੇ ‘ਤੇ ਝੂਠਾ ਪਰਚਾ ਦਰਜ ਕੀਤਾ ਹੈ। ਹਾਲਾਂਕਿ ਉਨਾਂ ਨੇ ਪੁਲਿਸ ਅਤੇ ਪਿੰਡ ਵਾਸੀਆਂ ਨੂੰ ਬੇਨਤੀ ਕੀਤੀ ਸੀ ਕਿ ਘਟਨਾ ਵਾਲੇ ਸਥਾਨ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੇ ਰਿਕਾਰਡ ਨੂੰ ਖੰਗਾਲਿਆ ਜਾਵੇ ਅਤੇ ਸ਼ਿਕਾਇਤ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਦਰਜ ਹੋਏ ਝੂਠੇ ਪਰਚੇ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਜਬਰਦਸਤੀ ਉਨਾਂ ਦੇ ਘਰ ‘ਚ ਵੜ ਕੇ ਉਨਾਂ ਦੀਆਂ ਔਰਤਾਂ ਨਾਲ ਕੁੱਟਮਾਰ ਅਤੇ ਗਲਤ ਵਿਰਤਾਓ ਕੀਤਾ। ਭਾਵੇਂ ਉਨ੍ਹਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਤਾਂ ਦਰਜ ਕਰ ਲਿਆ ਪਰ ਕੋਈ ਕਾਰਵਾਈ ਨਹੀਂ ਕੀਤੀ। ਉੁਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਥਾਂ ਤੰਗ ਪ੍ਰੇਸ਼ਾਨ ਕਰ ਰਹੀ ਹੈ।ਕੀ ਕਹਿੰਦੇ ਨੇ ਥਾਣਾ ਮੇਹਟੀਆਣਾ ਦੇ ਮੁਖੀ; ਇਸ ਸਬੰਧੀ ਜਦੋਂ ਥਾਣਾ ਮੇਹਟੀਆਣਾ ਦੇ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦੋਵਾਂ ਪੱਖਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਆਪਣੇ ਪੱਧਰ ‘ਤੇ ਸ਼ਿਕਾਇਤਾਂ ਦੀ ਪੜਤਾਲ ਕਰ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਬਣਦੀ ਜਰੂਰ ਕਾਰਵਾਈ ਕੀਤੀ ਜਾਵੇਗੀ।



