Skip to content
Independent perspectives. Global stories.
BREAKING

ਜੇਲ੍ਹ ਭੇਜੇ ਜਾਣ ਦੇ ਖਿਲਾਫ ਹਾਈਕੋਰਟ ਪੁੱਜੇ ਕੇਜਰੀਵਾਲ

Share this story

Page-1_17  ਨਵੀਂ ਦਿੱਲੀ, 26 ਮਈ (ਪੀ.ਟੀ.)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਜੇਲ੍ਹ ਭੇਜੇ ਜਾਣ ਦੇ ਫੈਸਲੇ ਨੂੰ ਦਿੱਲੀ ਉੱਚ ਅਦਾਲਤ ’ਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੇ ਵਕੀਲਾਂ ਨੇ ਇਸ ਮਾਮਲੇ ਨੂੰ ਜੱਜ ਬੀ. ਡੀ. ਅਹਿਮਦ ਤੇ ਜੱਜ ਸਿੱਧਾਰਥ ਮ੍ਰਿਦੁਲ ਦੀ ਖੰਡਪੀਠ ਦੇ ਸਾਹਮਣੇ ਤੁਰੰਤ ਸੁਣਵਾਈ ਲਈ ਰੱਖਿਆ ਲੇਕਿਨ ਅਦਾਲਤ ਨੇ ਇਸ ਮਾਮਲੇ ਨੂੰ ਮੰਗਲਵਾਰ ਤੱਕ ਲਈ ਟਾਲ ਦਿੱਤਾ ਹੈ। ਹੁਣ ਇਸ ’ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਕੇਜਰੀਵਾਲ ਛੇ ਜੂਨ ਤੱਕ ਲਈ ਕਾਨੂੰਨੀ ਹਿਰਾਸਤ ’ਚ ਹਨ। ਉਹ ਫਿਲਹਾਲ ਤਿਹਾੜ ਜੇਲ੍ਹ ’ਚ ਹਨ।

WRITTEN BY