ਨਵੀਂ ਦਿੱਲੀ , 27 ਮਈ (ਪੀ.ਟੀ.)-ਉੱਤਰ ਪ੍ਰਦੇਸ਼ ’ਚ ਸੋਮਵਾਰ ਨੂੰ ਹੋਏ ਰੇਲ ਹਾਦਸੇ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਸੋਮਵਾਰ ਨੂੰ ਹਾਦਸੇ ਤੋਂ ਤੁਰੰਤ ਬਾਅਦ ਨਰਿੰਦਰ ਮੋਦੀ ਨੇ ਕੈਬਨਿਟ ਸਕੱਤਰ ਨਾਲ ਗੱਲ ਕਰ ਕੇ ਜ਼ਖ਼ਮੀਆਂ ਨੂੰ ਰਾਹਤ ਪਹੁੰਚਾਉਂਣ ਲਈ ਕਿਹਾ ਸੀ।



