Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ਵਾਲੀਆਂ ਗੱਡੀਆਂ ਦੀ ਸਖਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼

Share this story

ਚੰਡੀਗੜ੍ਹ, 19 ਜੁਲਾਈ (ਪੀ. ਟੀ. ਬਿਊਰੋ)-ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ਵਾਲੀਆਂ ਗੱਡੀਆਂ ਦੀ ਸਖਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਰਾਜ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਵਿੱਚ ਟਰਾਂਸਪੋਰਟ ਅਧਿਕਾਰੀਆਂ  ਅਤੇ ਸੜਕੀ ਨਿਯਮਾਂ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਕਿਹਾ ਗਿਆ ਹੈ ਕਿ ਸਕੂਲੀ ਬੱਚਿਆਂ ਨੂੰ ਲਿਆਉਣ ਅਤੇ ਲਿਜਾਣ ਵਾਲੀਆਂ ਗੱਡੀਆਂ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਉਨ੍ਹਾਂ ਵਲੋਂ ਸੜਕੀ ਨਿਯਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਗੌਰਤਲਬ ਹੈ ਕਿ ਰਾਜ  ਵਿੱਚ ਹਰ ਸਾਲ ਤਕਰੀਬਨ ਚਾਰ ਹਜਾਰ ਦੇ ਵਿਅਕਤੀ ਸੜਕ ਹਾਦਸਿਆਂ ਵਿੱਚ ਆਪਣੀਆਂ ਜਾਨਾਂ ਵਿੱਚ ਗੁਵਾਅ ਬੈਠਦੇ ਹਨ ਅਤੇ ਪਿਛਲੇ ਦਿਨੀਂ ਕੁਝ ਸੜਕੀ ਹਾਦਸਿਆਂ ਵਿੱਚ ਸਕੂਲੀ ਬੱਚੇ ਵੀ ਬੇਵਕਤ ਮੌਕੇ ਇਸ ਜਹਾਨ ਨੂੰ ਛੱਡ ਗਏ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸੜਕੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਰਾਜ ਸਰਕਾਰ ਨੇ ਆਪਣੇ ਹੁਕਮਾਂ ਵਿੱਚ ਗੱਡੀਆਂ ਦੀ ਫਿਟਨੈਸ, ਉਨ੍ਹਾਂ ਦੇ ਕਾਗਜਾਂ ਦੇ ਮੁਕੰਮਲ ਹੋਣ, ਡਰਾਇਵਰਾਂ ਦੇ ਪੂਰੀ ਤਰ੍ਹਾਂ ਸਿਖਿਅਤ ਹੋਣ, ਗੱਡੀਆਂ ਦੀ ਸਪੀਡ ਨੂੰ ਨਿਰਧਾਰਤ ਰੱਖਣ ਅਤੇ ਉਨ੍ਹਾਂ ਦੇ ਵਧੀਆ ਢੰਗ ਨਾਲ ਰੱਖ ਰਖਾਓ ਆਦਿ ਨੂੰ ਯਕੀਨੀ ਬਨਾÀਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁਧ ਸਖਤ ਕਰਵਾਈ ਕਰਨ ਲਈ ਆਖਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਰਾਜ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਸਬੰਧ ਵਿੱਚ ਕਿਸੇ ਨੂੰ ਵੀ ਕੋਈ ਵੀ ਢਿੱਲ ਵਰਤਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਇਸ ਸਬੰਧ ਵਿੱਚ ਅਣਗਹਿਲੀ ਵਰਤਣ ਵਾਲਿਆਂ ਵਿਰੁਧ ਬਣਦੀ ਕਰਵਾਈ ਕੀਤੀ ਜਾਵੇਗੀ।

WRITTEN BY