Skip to content
Independent perspectives. Global stories.
BREAKING

ਜਥੇ:ਅਵਤਾਰ ਸਿੰਘ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਬਨਣ ਤੇ ਵਧਾਈ ਦਿੱਤੀ

Share this story

Page-1_13 ਅੰਮ੍ਰਿਤਸਰ, 28 ਮਈ (ਪੀ.ਟੀ.)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ’ਚ  ਨਵੀਂ ਚੁਣੀ ਸਰਕਾਰ ਦੀ ਕੈਬਨਿਟ ’ਚ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਲਏ ਜਾਣ ਤੇ ਨਵੀਂ ਦਿੱਲੀ ਉਨ੍ਹਾਂ ਦੇ ਦਫਤਰ ’ਚ ਮਿਲ ਕੇ ਵਧਾਈ ਦਿੱਤੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੈਬਨਿਟ ਮੰਤਰੀ ਬਨਣਾ ਪੂਰੇ ਪੰਜਾਬ ਲਈ ਬੜੇ ਮਾਣ ਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਭ ਸ੍ਰੀ ਗੁਰੂ ਰਾਮਦਾਸ ਜੀ ਦੀ ਅਪਾਰ ਬਖਸ਼ਿਸ਼ ਸਦਕਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ

ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰ ’ਚ ਪੰਜਾਬ ਦੀ ਨੁਮਾਇੰਦਗੀ ਕਰਨਗੇ ਤੇ ਪੰਜਾਬ ਦੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।

WRITTEN BY