April 22, 2026 6:02 am

ਡਿਪਟੀ ਕਮਿਸ਼ਨਰ (ਜਲੰਧਰ) ਵੱਲੋਂ ਗਾਰਡੀਅਨਜ਼ ਆਫ ਗਵਰਨੈਂਸ ਵੱਲੋਂ ਮੁੱਹਈਆ ਫੀਡ ਬੈਕ ‘ਤੇ ਤੁਰੰਤ ਕਾਰਵਾਈ ਦੇ ਹੁਕਮ

ਜਲੰਧਰ, 18 ਨਵੰਬਰ (ਰਾਜੂ ਸੇਠ)- ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਮੁਖਿਆ ਨੂੰ ਕਿਹਾ ਕੇ ਗਾਰਡੀਅਨਜ਼ ਆਫ ਗਵਰਨੈਂਸ ਵਲੋਂ ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਦੇ ਪ੍ਰਭਾਵੀ ਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿੱਖੇ ਜੀ.ਓ.ਜੀ.ਦੀ ਜ਼ਿਲਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਿਸ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਵੀ ਮਜੂਦ ਸਨ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਕੰਮ ਕਾਜ ਨੂੰ ਸਹੀ ਢੰਗ ਨਾਲ ਚਲਾਉਂਣ ਲਈ ਜੀ.ਓ.ਜੀ.ਵਲੋਂ ਏਹਮ ਜਾਣਕਾਰੀਆਂ ਮੁਹਈਆ ਕਾਰਵਾਈਆਂ ਜਾ ਰਹੀਆਂ ਹਨ ਅਤੇ ਸਹੀ ਅਰਥਾਂ ਵਿੱਚ ਇਹ ਸੂਬਾ ਸਰਕਾਰ ਦੇ ਅੱਖਾਂ ਅਤੇ ਕੰਨ ਵਜੋਂ ਕੰਮ ਕਰ ਰਹੇ ਹਨ।

Send this to a friend