April 22, 2026 4:37 am

ਤੇਜਿੰਦਰਪਾਲ ਸਿੰਘ ਸੰਧੂ ਨੇ ਡੀ.ਸੀ. ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 18 ਨਵੰਬਰ (ਅਰਵਿੰਦਰ ਮਠਾਰੂ)- ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਸ੍ਰੀ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ 18 ਨਵੰਬਰ ਤੋਂ ਲੈ ਕੇ 29 ਨਵੰਬਰ ਤਕ ਛੁੱਟੀ ‘ਤੇ ਗਏ ਹਨ। 30 ਨਵੰਬਰ ਨੂੰ ਅਤੇ ਪਹਿਲੀ ਦਸੰਬਰ ਨੂੰ ਛੁੱਟੀ ਹੋਣ ਕਾਰਨ ਸ੍ਰੀ ਸੰਧੂ 18 ਨਵੰਬਰ ਤੋਂ ਪਹਿਲੀ ਦਸੰਬਰ ਤਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਉਣਗੇ।

Send this to a friend