April 22, 2026 12:01 am

ਨਾਭਾ ਜੇਲ੍ਹ ਬ੍ਰੇਕ ਦੇ ਮੁੱਖ ਮੁਲਜ਼ਮ ਦੀ ਹਵਾਲਗੀ ਨੂੰ ਪ੍ਰਵਾਨਗੀ

ਚੰਡੀਗੜ੍ਹ- ਨਾਭਾ ਜੇਲ੍ਹ ਬਰੇਕ ਦੇ ਮਾਸਟਰਮਾਈਂਡਰ ਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਦੀ ਅਦਾਲਤ ਨੇ ਹਵਾਲਗੀ ਦੀ ਆਗਿਆ ਦੇ ਦਿੱਤੀ ਹੈ। ਹਣ ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਏਗੀ। ਦਰਅਸਲ ਪੰਜਾਬ ਪੁਲਿਸ ਨੇ ਹਾਂਗਕਾਂਗ ਦੀ ਅਦਾਲਤ ਤੋਂ ਪੰਜਾਬ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮੰਗੀ ਸੀ। ਹੁਣ ਰੋਮੀ ਖਿਲਾਫ ਹਾਂਗਕਾਂਗ ਦੀ ਅਦਾਲਤ ਦਾ ਫੈਸਲਾ ਪੰਜਾਬ ਪੁਲਿਸ ਦੇ ਹੱਕ ਵਿੱਚ ਆਇਆ ਹੈ। ਅਦਾਲਤ ਨੇ ਪੰਜਾਬ ਪੁਲਿਸ ਵੱਲੋਂ ਮੰਗੀ ਗਈ ਰੋਮੀ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਰੋਮੀ ਖ਼ਿਲਾਫ਼ 20 ਦੋਸ਼ ਲਾਏ ਗਏ ਸਨ ਜਿਸ ਵਿੱਚੋਂ ਅਦਾਲਤ ਨੇ 18 ‘ਤੇ ਮੋਹਰ ਲਾ ਦਿੱਤੀ ਹੈ। ਹਾਂਗਕਾਂਗ ਦੀ ਅਦਾਲਤ ਨੇ ਰੂਮੀ ਦੀ ਹਵਾਲਗੀ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਰੋਮੀ ਕੋਲ ਕਾਨੂੰਨੀ ਤੌਰ ‘ਤੇ ਅਗਲੇ 30 ਦਿਨ ਹਨ।

Send this to a friend