ਨਾਗਪੁਰ, 29 ਮਈ (ਪੀ.ਟੀ.)-ਮਹਾਰਾਸ਼ਟਰ ’ਚ ਵਰਧਾ ਜ਼ਿਲ੍ਹੇ ਦੇ ਨੇੜੇ ਤਲੇਗਾਂਵ ’ਚ ਅੱਜ ਸਵੇਰੇ ਇੱਕ ਨਿੱਜੀ ਬੱਸ ’ਚ ਅੱਗ ਲੱਗ ਜਾਣ ਕਾਰਨ ਪੰਜ ਮੁਸਾਫਰਾਂ ਦੀ ਮੌਤ ਹੋ ਗਈ ਤੇ ਦਸ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਹ ਬੱਸ ਜਲਗਾਂਵ ਤੋਂ ਨਾਗਪੁਰ ਦੇ ਵੱਲ ਆ ਰਹੀ ਸੀ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਕਰਮੀ ਘਟਨਾ ਸਥਾਨ ’ਤੇ ਪੁੱਜੇ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਕਰਾਂਜਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।



