Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਧਾਰਾ 370 ਦੇ ਸਰਬਪ੍ਰਵਾਨਤ ਹੱਲ ਦੀ ਵਕਾਲਤ

Share this story

ਹਰਸਿਮਰਤ ਦੇ ਕੇਂਦਰੀ ਵਜ਼ੀਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ

Page-1_06 ਤਲਵੰਡੀ ਸਾਬੋ (ਬਠਿੰਡਾ), 30 ਮਈ – ਧਾਰਾ 370 ਦੇ ਮੁੱਦੇ ਦੇ ਸਰਬਪ੍ਰਵਾਨਤ ਹੱਲ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਮੁੱਦਿਆਂ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਭਰੋਸੇ ਵਿੱਚ ਲੈਣਾਂ ਚਾਹੀਦਾ ਹੈ।ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮੁੱਦਿਆਂ ਉੱਪਰ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਰਗੇ ਤਜ਼ਰਬੇਕਾਰ ਅਤੇ ਦੂਰਅੰਦੇਸ਼ੀ ਆਗੂ ਨੂੰ ਅਜਿਹੇ ਮਸਲੇ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਦੇਸ਼ ਦੀ ਸਾਰੀ ਸਿਆਸੀ

ਲੀਡਰਸ਼ਿਪ ਨਾਲ ਗੱਲਬਾਤ ਕਰਨੀ ਚਾਹੀਦੀ ਹੈ।ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਵੱਲੋਂ ਵਿਦੇਸ਼ੀ ਬੈਂਕਾਂ ਵਿੱਚ ਪਿਆ ਕਾਲਾ ਧੰਨ ਵਾਪਸ ਲਿਆਉਣ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ ) ਦੇ ਗਠਨ ਸਬੰਧੀ ਕੀਤਾ ਗਿਆ ਪਹਿਲਾ ਫੈਸਲਾ ਹੀ ਇਹ ਸਾਬਤ ਕਰਦਾ ਹੈ ਕਿ ਉਹ ਦੇਸ਼ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਕਿੰਨੇ ਗੰਭੀਰ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਮਿਸਾਲੀ ਤਰੱਕੀ ਕਰੇਗਾ।
ਸੂਬੇ ਵਿੱਚ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਕੇਂਦਰ ਸਰਕਾਰ ਤੋਂ ਪੂਰੀ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੋਂ ਪਾਰ ਤੋਂ ਆ ਰਹੇ ਨਸ਼ੇ ਨੂੰ ਰੋਕਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੀ ਸੀਮਾਂ ਸੁਰੱਖਿਆ ਬਲ ਅਤੇ ਹੋਰ ਏਜੰਸੀਆਂ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹਨ ਜਿਸ ਲਈ ਸੂਬਾ ਸਰਕਾਰ ਕੇਂਦਰ ਨੂੰ ਸਰਹੱਦਾਂ ‘ਤੇ ਗਸ਼ਤ ਵਧਾਉਣ ਦੀ ਅਪੀਲ ਕਰੇਗੀ ਤਾਂ ਜੋ ਸਰਹੱਦੋਂ ਪਾਰ ਤੋਂ ਆਉਣ ਵਾਲੀ ਨਸ਼ੇ ਦੀ ਸਪਲਾਈ ਨੂੰ ਠੱਲ੍ਹ ਪਾਈ ਜਾ ਸਕੇ। ਸ. ਬਾਦਲ ਨੇ ਕਿਹਾ ਕਿ ਦੇਸ਼ ਦੇ ਸਾਹਮਣੇ ਆ ਰਹੀ ਇਸ ਗੰਭੀਰ ਚੁਣੌਤੀ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੂੰ ਮਿਲਕੇ ਯਤਨ ਕਰਨ ਦੀ ਲੋੜ ਹੈ।
ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾਂ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਮੁੜ ਦਹੁਰਾਉੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਆਈ.ਜੀ.ਰੈਂਕ ਦੇ ਇੱਕ ਅਫਸਰ ਤਹਿਤ ਇੱਕ ਸਪੈਸ਼ਲ ਸੈੱਲ ਦਾ ਗਠਨ ਕੀਤਾ ਹੈ ਜੋ ਨਸ਼ੇ ਦੇ ਤਸਕਰਾਂ ਵਿਰੁੱਧ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੈੱਲ ਅਫਸਰਾਂ ਅਤੇ ਸਿਆਸੀ ਆਗੂਆਂ ਦੀ ਇਸ ਘਿਨੌਣੇ ਅਪਰਾਧ ਵਿੱਚ ਕਥਿਤ ਤੌਰ ‘ਤੇ ਸ਼ਮੂਲੀਅਤ ਨੂੰ ਵੀ ਘੋਖੇਗਾ। ਸ. ਬਾਦਲ ਨੇ ਕਿਹਾ ਕਿ ਇਸ ਸੈੱਲ ਦੇ ਗਠਨ ਕਰਨ ਦਾ ਇਕੋ-ਇਕ ਮੰਤਵ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੰਮ ਵਿੱਚ ਸ਼ਾਮਲ ਹਰ ਵੱਡੇ ਤੇ ਛੋਟੇ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ।
੍ਯਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਪੰਜਾਬ ਦੇ ਲਮਕ ਰਹੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੇਕਾਂ ਅਹਿਮ ਪ੍ਰਾਜੈਕਟ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਕਾਰਨ ਪੂਰੇ ਨਹੀਂ ਹੋ ਸਕੇ ਸਨ ਪਰ ਹੁਣ ਕੇਂਦਰ ਵਿੱਚ ਸਰਕਾਰ ਬਦਲਣ ਉਪਰੰਤ ਸੂਬਾ ਸਰਕਾਰ ਇਨ੍ਹਾਂ ਕੰਮਾਂ ਨੂੰ ਪੂਰਾ ਕਰਵਾਉਣ ਲਈ ਪੂਰੀ ਵਾਹ ਲਗਾਵੇਗੀ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਨਗਰੀ ਦੇ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਸ਼ਹਿਰ ਦੇ ਵਿਕਾਸ ‘ਤੇ 90 ਕਰੋੜ ਰੁਪਏ ਤੋਂ ਵੀ ਜ਼ਿਆਦਾ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਸ ਸ਼ਹਿਰ ਦੇ ਹਰ ਵਾਰਡ ਵਿੱਚ ਸੌ ਫੀਸਦੀ ਪਾਣੀ ਸਪਲਾਈ ਯਕੀਨੀ ਬਣਾਏਗੀ।
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਭਵਿੱਖ ਵਿੱਚ ਹੋਣ ਵਾਲੀ ਜਿਮਨੀ ਚੋਣ ਨੂੰ ਮੱਦੇਨਜਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਲਕੇ ਦੇ ਕੀਤੇ ਜਾ ਰਹੇ ਤਿੰਨ ਰੋਜਾ ਦੌਰੇ ਦੇ ਪਹਿਲੇ ਦਿਨ ਅੱਜ ਉਨ੍ਹਾਂ ਨੇ ਸਥਾਨਕ ਖਾਲਸਾ ਸੀਨ:ਸੈਕੰ:ਸਕੂਲ ਵਿਖੇ ਸੰਗਤ ਦਰਸ਼ਨ ਸਮਾਗਮ ਦੌਰਾਨ ਸ਼ਹਿਰ ਦੇ ਸਾਰੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਤੋਂ ਉਨ੍ਹਾਂ ਨੂੰ ਤੁਰੰਤ ਹੱਲ ਵੀ ਕਰਵਾਇਆ। ਇੱਥੇ ਦੱਸਣਾ ਬਣਦਾ ਹੈ ਕਿ ਸ. ਬਾਦਲ ਬੀਤੀ ਦੇਰ ਸ਼ਾਮ ਤਲਵੰਡੀ ਸਾਬੋ ਪੁੱਜੇ ਸਨ ਤੇ ਬੀਤੀ ਸ਼ਾਮ ਤਖਤ ਸ਼੍ਰੀ ਦਮਦਮਾ ਸਾਹਿਬ ਮੱਥਾ ਟੇਕਣ ਉਪਰੰਤ ਉਹ ਰਾਤ ਨੂੰ ਤਲਵੰਡੀ ਸਾਬੋ ਵਿਖੇ ਬਣੇ ਯਾਤਰੀ ਨਿਵਾਸ ਵਿਖੇ ਹੀ ਠਹਿਰੇ ਅਤੇ ਉਨ੍ਹਾਂ ਦਾ ਰਾਤ ਦਾ ਖਾਣਾ ਤਖਤ ਸਾਹਿਬ ਦੇ ਲੰਗਰ ਹਾਲ ਵਿੱਚ ਹੀ ਸੰਗਤਾਂ ਦੇ ਨਾਲ ਛਕਿਆ। ਅੱਜ ਸਵੇਰੇ ਕਰੀਬ ਸਾਢੇ ਅੱਠ ਵਜੇ ਸ੍ਰ.ਬਾਦਲ ਸੰਗਤ ਦਰਸ਼ਨਾਂ ਲਈ ਪੁੱਜੇ। ਸੰਗਤ ਦਰਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਨੇ ਸ੍ਰ.ਬਾਦਲ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਸਾਹਮਣੇ ਸ਼ਹਿਰ ਦੀਆਂ ਕਈ ਮੁੱਖ ਮੰਗਾਂ ਰੱਖੀਆਂ। ਆਪਣੇ ਸੰਬੋਧਨ ਵਿੱਚ ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦਾ ਮੁੱਖ ਮੰਤਵ ਸੂਬਾ ਦਾ ਵਿਕਾਸ ਕਰਵਾਉਣਾ ਹੈ ਅਤੇ ਉਹ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਰਾਜਕਾਲ ਦੌਰਾਨ ਹੀ ਸਿੱਖ ਸ਼ਹੀਦਾਂ ਦੀਆਂ ਯਾਦਗਾਰਾਂ ਦੀ ਉਸਾਰੀ ਕਰਵਾਈ ਗਈ ਜਦੋਂਕਿ ਕਾਂਗਰਸੀਆਂ ਕੋਲ ਇਸ ਸਰਕਾਰ ਦੀ ਨਿੰਦਾ ਕਰਨ ਤੋਂ ਸਿਵਾਏ ਕੁਝ ਵੀ ਨਹੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਕੇ.ਸ਼ਰਮਾਂ ਮੁੱਖ ਸੰਸਦੀ ਸਕੱਤਰ ਪੰਜਾਬ,ਅਮਰਜੀਤ ਸਿੰਘ ਖਾਨ੍ਹਾ ਰਿਟਾ.ਆਈ.ਏ.ਐੱਸ, ਭਾਜਪਾ ਸੂਬਾਈ ਕਾਰਜਕਾਰਨੀ ਮੈਂਬਰ ਦਿਆਲ ਸੋਢੀ, ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ,ਸੀਨ:ਅਕਾਲੀ ਆਗੂ ਬਾਬੂ ਸਿੰਘ ਮਾਨ, ਅਕਾਲੀ ਦਲ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੱਧੂ, ਅਵਤਾਰ ਮੈਨੂੰਆਣਾ, ਬੀਬੀ ਸੁਖਜਿੰਦਰ ਕੌਰ ਮੀਤ ਪ੍ਰਧਾਨ ਨਗਰ ਪੰਚਾਇਤ, ਸੁਖਬੀਰ ਚੱਠਾ ਕੌਮੀ ਸਕੱ:ਯੂਥ ਅਕਾਲੀ ਦਲ, ਗੁਰਪ੍ਰੀਤ ਮਾਨਸ਼ਾਹੀਆ, ਬਲਵਿੰਦਰ ਗਿੱਲ, ਸੁਰਜੀਤ ਭੱਮ, ਜਸਵੰਤ ਸਿੰਘ, ਬੀਬੀ ਗੁਲਾਬ ਕੌਰ, ਗੁਰਚਰਨ ਸਿੰਘ, ਮੀਠਾ ਸਿੰਘ ਸਾਰੇ ਕੌਂਸਲਰ, ਸੀਨ:ਯੂਥ ਆਗੂ ਮਨਜੀਤ ਲਾਲੇਆਣਾ, ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਰਾਏ, ਭੋਲਾ ਕਲਾਲਵਾਲਾ, ਸਤਿੰਦਰ ਸਿੱਧੂ ਪ੍ਰਧਾਨ ਸੈਫੀ, ਯੂਥ ਆਗੂ ਪਵਨ ਸ਼ਰਮਾਂ, ਮਨਜੀਤ ਹੌਂਡਾ, ਜਗਤਾਰ ਨੰਗਲਾ  ਤੋਂ ਇਲਾਵਾ ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਐੱਸ.ਐੱਸ.ਪੀ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰਨਾਂ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਆਦਿ ਹਾਜਿਰ ਸਨ।

WRITTEN BY