Skip to content
Independent perspectives. Global stories.
BREAKING

ਮੁਹਾਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ‘ਡੌਗ ਪੌਂਡ’ : ਸੁਖਜਿੰਦਰ ਰੰਧਾਵ

Share this story

ਐਸ.ਏ.ਐਸ. ਨਗਰ, 25 ਨਵੰਬਰ (ਧੱਮੀ ਸ਼ਰਮਾ)- ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਹਦਾਇਤ ਕੀਤੀ ਹੈ ਕਿ ਮੁਹਾਲੀ ਸ਼ਹਿਰ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦਾ ਪਹਿਲਾ ‘ਡੌਗ ਪੌਂਡ’ ਬਣਾਇਆ ਜਾਵੇ ਤਾਂ ਕਿ ਲੋਕਾਂ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ, ਐਸ.ਏ.ਐਸ. ਨਗਰ ਦੀ ਸੋਮਵਾਰ ਨੂੰ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਕਮੇਟੀ ਦੇ ਚੇਅਰਮੈਨ ਸ. ਰੰਧਾਵਾ ਨੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੱਲੋਂ ਚੁੱਕੇ ਇਸ ਮੁੱਦੇ ਨੂੰ ਮੁਖਾਤਿਬ ਹੁੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਸ੍ਰੀ ਗਿਰੀਸ਼ ਦਿਆਲਨ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਕਮਲ ਕੁਮਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਕੁੱਝ ਨਵਾਂ ਪ੍ਰੋਗਰਾਮ ਤਲਾਸ਼ਿਆ ਜਾਵੇ ਤਾਂ ਕਿ ਲੋਕਾਂ ਨੂੰ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲੇ। ਉਨਾਂ ਕਿਹਾ ਕਿ ਇਸ ਸਮੱਸਿਆ ਦੇ ਖ਼ਾਤਮੇ ਲਈ ਮੁਹਾਲੀ ਸ਼ਹਿਰ ਤੋਂ ਪਾਇਲਟ ਪ੍ਰਾਜੈਕਟ ਵਜੋਂ ‘ਡੌਗ ਪੌਂਡ’ ਬਣਾਉਣ ਦੀ ਸੰਭਾਵਨਾ ਤਲਾਸ਼ੀ ਜਾਵੇ ਅਤੇ ਪ੍ਰਾਜੈਕਟ ਉਤੇ ਛੇਤੀ ਅਮਲ ਕੀਤਾ ਜਾਵੇ। ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ੍ਰੀ ਰਾਹੁਲ ਤਿਵਾੜੀ ਅਤੇ ਜ਼ਿਲਾ ਪੁਲੀਸ ਮੁਖੀ ਸ੍ਰੀ ਕੁਲਦੀਪ ਚਾਹਲ ਦੀ ਹਾਜ਼ਰੀ ਵਿੱਚ ਹੋਈ ਇਸ ਮੀਟਿੰਗ ਦੌਰਾਨ ਸ. ਰੰਧਾਵਾ ਨੇ ਕਿਹਾ ਕਿ ਪਿੰਡਾਂ ਵਿੱਚ ਸਫ਼ਾਈ ਯਕੀਨੀ ਬਣਾਉਣ ਲਈ ਜ਼ਿਲੇ ਦੇ ਹਰੇਕ ਪਿੰਡ ਉਤੇ ਇਕ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਜਾਵੇ ਅਤੇ ਉਸ ਨੂੰ ਸਫ਼ਾਈ ਲਈ ਜ਼ਿੰਮੇਵਾਰ ਠਹਿਰਾਇਆ ਜਾਵੇ ਤਾਂ ਕਿ ਸਫ਼ਾਈ ਦਾ ਕੰਮ ਨਿਰਵਿਘਨ ਨੇਪਰੇ ਚੜੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਐਸ.ਡੀ.ਐਮ. ਖਰੜ ਸ੍ਰੀ ਹਿਮਾਂਸ਼ੂ ਜੈਨ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।

WRITTEN BY