April 23, 2026 12:26 am

ਬੁਲੰਦ ਹੌਂਸਲੇ ਵਾਲੇ ਚੋਰ ਸ਼ਹਿਰ ਦੇ ਅਬਾਦੀ ਵਾਲੇ ਇਲਾਕੇ ‘ਚੋਂ ਦਿਨ ਦਿਹਾੜੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਹੋਏ ਰਫੂਚੱਕਰ

ਲਹਿਰਾਗਾਗਾ, 25 ਨਵੰਬਰ (ਜਤਿੰਦਰ ਜਲੂਰ)- ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਅਤੇ ਇਲਾਕੇ ਅੰਦਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਰਾਤ ਤਾਂ ਰਾਤ ਹੁਣ ਚੋਰ ਦਿਨ ਦਿਹਾੜੇ ਚੋਰੀ ਕਰਕੇ ਫ਼ਰਾਰ ਹੋ ਜਾਣ ਵਿੱਚ ਸਫਲ ਹੋ ਜਾਂਦੇ ਹਨ, ਜਿਸ ਦੇ ਕਾਰਨ ਸ਼ਹਿਰ ਅਤੇ ਇਲਾਕੇ ਦੇ ਲੋਕਾਂ ‘ਚ ਸਹਿਮ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ । ਬੀਤੇ ਦਿਨੀਂ ਚੋਰਾਂ ਵੱਲੋਂ ਸਥਾਨ ਵਾਰਫ ਨੰਬਰ 8 ਵਿੱਚ ਜਵਾਹਰਵਾਲਾ ਰੋਡ ਗਲੀ ਨੰਬਰ 1 ਵਿੱਚ ਰਹਿੰਦੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਦਰਸ਼ਨ ਸਿੰਘ ਦੇ ਘਰੋਂ ਚੋਰ ਦਿਨ ਦਿਹਾੜੇ ਲੱਖਾਂ ਰੁਪਏ ਦੇ ਗਹਿਣੇ, ਨਕਦੀ, ਲੈਪਟਾਪ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਗੁਰੂ ਘਰ ਮੱਥਾ ਟੇਕਣ ਗਏ ਹੋਏ ਸਨ ,ਪਰ ਜਦੋਂ ਉਹ ਗੁਰੂ ਘਰ ਵਿੱਚੋਂ ਘਰ ਵਾਪਸ ਆਏ ਤਾਂ ਉਨ੍ਹਾਂ ਮੁੱਖ ਗੇਟ ਦਾ ਤਾਲਾ ਖੋਲ੍ਹ ਕੇ ਅੰਦਰ ਗਏ ਤਾਂ ਦੇਖਿਆ ਕਿ ਅੰਦਰ ਵਾਲੇ ਦਰਵਾਜ਼ਿਆਂ ਨੂੰ ਚੋਰਾਂ ਵੱਲੋਂ ਕਟਰ ਨਾਲ ਕੱਟ ਕੇ ਘਰ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ, ਲੈਪਟਾਪ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ ਸਨ। ਉਨ੍ਹਾਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਦੂਜੇ ਪਾਸੇ ਘਟਨਾ ਦਾ ਪਤਾ ਚੱਲਦੇ ਹੀ ਥਾਣਾ ਸਿਟੀ ਦੇ ਇੰਚਾਰਜ ਜਗਰੂਪ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਬਰੀਕੀ ਨਾਲ ਜਾਂਚ ਸ਼ੁਰੂ ਕੀਤੀ ,ਬੇਸ਼ੱਕ ਮੌਕੇ ਤੇ ਪੁਲਿਸ ਵੱਲੋਂ ਫਿਗਰ ਪ੍ਰਿੰਟਰ ਵੀ ਬੁਲਾਏ ਗਏ ,ਪਰ ਉਨ੍ਹਾਂ ਦੇ ਹੱਥ ਪੱਲੇ ਵੀ ਕੁਝ ਨਹੀਂ ਲੱਗਿਆ, ਪੀੜਤ ਪਰਿਵਾਰ ਗਹਿਰੇ ਸਦਮੇ ਵਿੱਚ ਹੈ।

Send this to a friend