Skip to content
Independent perspectives. Global stories.
BREAKING

ਰਾਹੁਲ ਗਾਂਧੀ ਦੀ ਅਗਵਾਈ ਸਮਰਥਾ ’ਤੇ ਹੁਣ ਰਾਜਸਥਾਨ ਦੇ ਵਿਧਾਇਕਾਂ ਨੇ ਖੜੇ ਕੀਤੇ ਸਵਾਲ

Share this story

Page-3_22 ਜੈਪੁਰ, 31 ਮਈ (ਪੀ.ਟੀ.)-ਲੋਕ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਸਮਰਥਾ ’ਤੇ ਸਵਾਲ ਖੜੇ ਕੀਤੇ ਜਾਣ ਦਾ ਸਿਲਸਿਲਾ ਹੁਣ ਸ਼ੁਰੂ ਹੋ ਚੁੱਕਾ ਹੈ। ਕੇਰਲ ਦੇ ਕਾਂਗਰਸ ਵਿਧਾਇਕਾਂ ਤੋਂ ਬਾਅਦ ਹੁਣ ਰਾਜਸਥਾਨ ਦੇ ਇਕ ਵਿਧਾਇਕ ਨੇ ਰਾਹੁਲ ਦੀ ਅਗਵਾਈ ਸਮਰਥਾ ’ਤੇ ਸਵਾਲ ਉਠਾਉਂਦੇ ਹੋਏ ਵਿਧਾਇਕ ਭੰਵਰ ਲਾਲ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਅੱਗੇ ਲਿਆਉਣ ਦੀ ਗੱਲ ਕਰਨ ਵਾਲੇ ਚਾਪਲੂਸ ਹਨ। ਸ਼ਰਮਾ ਨੇ ਸਵਾਲ ਕੀਤਾ ਕਿ ਕਾਂਗਰਸ ਪਾਰਟੀ ’ਚ ਰਾਹੁਲ ਤੋਂ ਇਲਾਵਾ ਹੋਰ ਵੀ ਕਈ ਮਾਹਰ ਨੇਤਾ ਹਨ, ਉਨ੍ਹਾਂ ਨੂੰ ਕਿਉਂ ਨਹੀਂ ਅੱਗੇ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾ ਕੇਰਲ ਦੇ ਵਿਧਾਇਕ ਟੀ.ਐੱਚ. ਮੁਸਤਫਾ ਨੇ ਰਾਹੁਲ ਦੀ ਅਗਵਾਈ ਕਰਨ ਦੀ ਸਮਰਥਾ

’ਤੇ ਸਵਾਲ ਖੜੇ ਕਰਦੇ ਹੋਏ ਕਿਹਾ ਸੀ ਕਿ ਉਹ ‘ਜੋਕਰ’ ਹਨ। ਮੁਸਤਫਾ ਦੀ ਇਸ ਟਿੱਪਣੀ ਕਾਰਨ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ।

WRITTEN BY