ਚੋਣ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।