Skip to content
Independent perspectives. Global stories.
BREAKING

ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ 6 ਵਿਅਕਤੀਆਂ ਨੂੰ ਲੱਗਿਆ ਕਰੰਟ-1ਦੀ ਮੌਤ

Share this story

ਜਲੰਧਰ, 8 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਵਰਿਆਣਾ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ 6 ਵਿਅਕਤੀ ਝੁਲਸ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਦੌਰਾਨ ਨਿਸ਼ਾਨ ਸਾਹਿਬ ਨੂੰ ਜ਼ਮੀਨੀ ਪੱਧਰ ਤੋਂ ਹਟਾ ਕੇ ਉੱਪਰ ਵਾਲੀ ਇਮਾਰਤ ‘ਤੇ ਸਥਾਪਤ ਕਰਨ ਲਈ ਲਿਜਾਇਆ ਜਾ ਰਿਹਾ ਸੀ। ਨਿਸ਼ਾਨ ਸਾਹਿਬ ਦੀ ਪਾਈਪ ਦਾ ਸੰਤੁਲਨ ਵਿਗੜਨ ਦੌਰਾਨ ਉੱਤੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ‘ਤੇ ਜਾ ਡਿੱਗੀ ਜਿਸ ਨਾਲ ਜ਼ੋਰ ਦਾ ਧਮਾਕਾ ਹੋਇਆ ਤੇ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਵਿਅਕਤੀ ਕਰੰਟ ਲੱਗਣ ਨਾਲ ਦੂਰ ਜਾ ਡਿੱਗੇ। ਉਨ੍ਹਾਂ ਨੂੰ ਮੌਕੇ ‘ਤੇ ਇਲਾਜ ਲਈ ਅਲੱਗ-ਅਲੱਗ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ‘ਤੇ ਪੁੱਜੀ ਸਬੰਧਤ ਥਾਣੇ ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

WRITTEN BY