Skip to content
Independent perspectives. Global stories.
BREAKING

ਕਿਰਨ ਬੇਦੀ ਨਹੀਂ ਹੋਵੇਗੀ ਦਿੱਲੀ ਦੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ!

Share this story

Page-1_21 ਨਵੀਂ ਦਿੱਲੀ, 2 ਜੂਨ (ਪੀ. ਟੀ)- ਆਮ ਆਦਮੀ ਪਾਰਟੀ ਵਲੋਂ ਇਕ ਵਾਰ ਫਿਰ ਤੋਂ ਸਰਕਾਰ ਬਣਾਉਣ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਭਾਜਪਾ ਦੀ ਸਰਕਾਰ ਬਣਾਉਣ ‘ਤੇ ਚਰਚਾ ਹੋਣ ਲਗੀ ਸੀ ਅਤੇ ਕਿਰਨ ਬੇਦੀ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਾਏ ਜਾਣ ਦੀ ਖ਼ਬਰ ਸੀ ਪਰ ਇਸ ਖ਼ਬਰ ਨੂੰ ਖਾਰਿਜ ਕਰਦੇ ਹੋਏ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਕ ਮੁਲਾਕਾਤ ਦੌਰਾਨ ਕਿਹਾ ਕਿ ਕਿਰਨ ਬੇਦੀ ਨੂੰ ਦਿੱਲੀ ‘ਚ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ ਦੀ ਗੱਲ ਬੇਬੁਨਿਆਦ ਹੈ। ਹਰਸ਼ਵਰਧਨ ਨੇ ਕਿਹਾ ਕਿ ਪਾਰਟੀ ‘ਚ ਅਜੇ ਤੱਕ ਇਸ ਗੱਲ ਨੂੰ ਲੈ ਕੇ ਕੋਈ ਵੀ ਚਰਚਾ ਨਹੀਂ ਹੋਈ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਮਾਜਿਕ ਕਾਰਜਕਰਤਾ ਕਿਰਨ ਬੇਦੀ ਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਉਹ ਇਸ ਜਿੰਮੇਵਾਰੀ ਨੂੰ ਲੈਣ ਤੋਂ ਇਨਕਾਰ ਨਹੀਂ ਕਰਨਗੇ।

WRITTEN BY