Skip to content
Independent perspectives. Global stories.
BREAKING

.1993 ਮੁੰਬਈ ਧਮਾਕਿਆਂ ਦੇ ਦੋਸ਼ੀ ਦੀ ਫਾਂਸੀ ਦੀ ਸਜ਼ਾ ‘ਤੇ ਲੱਗੀ ਰੋਕ..

Share this story

Page-1_18 ਨਵੀਂ ਦਿੱਲੀ, 2 ਜੂਨ (ਪੀ. ਟੀ)- ਮੁੰਬਈ ‘ਚ 1993 ‘ਚ ਹੋਏ ਬੰਬ ਧਮਾਕਿਆਂ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਯਾਕੂਬ ਅਬਦੁਲ ਰਜ਼ਾਕ ਮੇਮਨ ਦੀ ਫਾਂਸੀ ਦੀ ਸਜ਼ਾ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ 2013 ‘ਚ ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲੇ ‘ਚ ਯਾਕੂਬ ਮੇਮਨ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ, ਜਦਕਿ 10 ਭਗੌੜੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਗਿਆ ਸੀ। ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਵੀ ਮੇਮਨ ਦੀ ਰਹਿਮ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਮਹਾਰਾਸ਼ਟਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਦੀ ਸਿਫਾਰਸ਼ਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਨੇ ਮੇਮਨ ਦੀ ਰਹਿਮ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।

WRITTEN BY