Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Share this story

ਅੰਮ੍ਰਿਤਸਰ, 12 ਦਸੰਬਰ-ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਲਤਾਨ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੀ ਗਿਣਤੀ ਵਿਚ ਮੈਂਬਰ ਮੌਜੂਦ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਆਗੂਆਂ ਵੱਲੋਂ ਜੋੜਾ ਘਰ ਵਿਖੇ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਰਧਾ ਨਾਲ ਸੇਵਾ ਵੀ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਵਿਰਸਾ ਸਿੰਘ ਵਲਟੋਹਾ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਿੰਦਰ ਸਿੰਘ ਧਾਮੀ, ਸ. ਹਰਮੀਤ ਸਿੰਘ ਸੰਧੂ, ਸ. ਤਲਬੀਰ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਚਰਨ ਸਿੰਘ ਬੈਂਸ, ਸ. ਦਿਆਲ ਸਿੰਘ ਕੋਲਿਆਂਵਾਲੀ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਸ. ਮਲਕੀਅਤ ਸਿੰਘ ਏ.ਆਰ., ਸ. ਵੀਰ ਸਿੰਘ ਲੋਪੋਕੇ, ਸ. ਅਲਵਿੰਦਰ ਸਿੰਘ ਪੱਖੋਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਭਗਵੰਤ ਸਿੰਘ ਸਿਆਲਕਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਚਰਨਜੀਤ ਸਿੰਘ ਬਰਾੜ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਰਵੀਕਰਨ ਸਿੰਘ ਕਾਹਲੋਂ, ਭਾਈ ਖੁਸ਼ਵਿੰਦਰ ਸਿੰਘ ਭਾਟੀਆ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

WRITTEN BY