Skip to content
Independent perspectives. Global stories.
BREAKING

ਮੋਦੀ, ਬਾਦਲ, ਸੁਖਬੀਰ, ਮਜੀਠੀਆ, ਸਮੇਤ ਹੋਰਨਾਂ ਵੱਲੋਂ ਸ਼ਰਧਾਂਜਲੀਆਂ ਭੇਂਟ

Share this story

Page-1_11 ਪੇਂਡੂ ਵਿਕਾਸ ਮੰਤਰੀ ਦੇ ਮ੍ਰਿਤਕ ਸ਼ਰੀਰ ਨੂੰ ਮੁੰਬਈ ਲੈ ਕੇ ਜਾਣ ਤੋਂ ਪਹਿਲਾਂ ਤਕਰੀਬਨ 12:30 ਵਜੇ ਅਸ਼ੋਕ ਰੋਡ ਸਥਿਤ ਭਾਜਪਾ ਹੈ¤ਡਕੁਆਰਟਰ ਵਿਖੇ ਅੰਤਿਮ ਦਰਸ਼ਨਾਂ ਵਾਸਤੇ ਲਿਆਂਦਾ ਗਿਆ, ਜਿ¤ਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਅਰੁਣ ਜੇਤਲੀ, ਵੈਂਕਈਆ ਨਾਇਡੂ, ਨਿਤਿਨ ਗਡਕਰੀ, ਕਾਂਗਰਸ ਦੇ ਰਾਹੁਲ ਗਾਂਧੀ, ਆਰ.ਐਸ.ਐਸ. ਪ੍ਰਮੁ¤ਖ ਮੋਹਨ ਭਾਗਵਤ, ਭਈਆ ਜੀ ਜੋਸ਼ੀ, ਰਾਮਮਾਧਵ, ਲਾਲਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਵਸੂੰਧਰਾ ਰਾਜੇ, ਵਿਹਿਪ ਆਗੂ ਅਸ਼ੋਕ ਸਿੰਘਲ, ਐਨ.ਸੀ.ਪੀ. ਆਗੂ ਸ਼ਰਦ ਪਵਾਰ, ਲੋਜਪਾ ਆਗੂ ਰਾਮ ਵਿਲਾਸ ਪਾਸਵਾਨ ਤੇ ਸ਼ਰਦ ਯਾਦਵ ਸਮੇਤ

ਵ¤ਖ-ਵ¤ਖ ਪਾਰਟੀਆਂ ਦੇ ਕਈ ਵ¤ਡੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮਹਾਰਾਸ਼ਟਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਦਿਹਾਤੀ ਵਿਕਾਸ ਮੰਤਰੀ ਸ੍ਰੀ ਗੋਪੀਨਾਥ ਮੁੰਡੇ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਦਾ ਅੱਜ ਸਵੇਰੇ ਦਿੱਲੀ ਵਿਖੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਹੈ।, ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੁੰਡੇ ਇਕ ਲੋਕ ਆਗੂ, ਸਦਾਬਹਾਰ ਸਿਆਸਤਦਾਨ, ਸਮਰੱਥ ਸੰਸਦ ਮੈਂਬਰ ਅਤੇ ਉਘੇ ਸਮਾਜ ਸੇਵਕ ਸਨ ਜਿਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਅਤੇ ਸੰਸਦ ਵਿਚ ਭਾਜਪਾ ਦੇ ਡਿਪਟੀ ਆਗੂ ਵਜੋਂ ਆਪਣੀ ਸੇਵਾ ਨਿਭਾਈ। ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਤੇ ਮਹਾਂਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਗੋਪੀ ਨਾਥ ਮੁੰਡੇ ਦੀ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਅ੍ਯਾਂ ਉਨ੍ਹਾਂ ਦੇ ਵਿਛੋੜੇ ਨੂੰ ਦੇਸ਼ ਤੇ ਐਨ.ਡੀ.ਏ. ਸਰਕਾਰ ਲਈ ਵੱਡਾ ਘਾਟਾ ਦੱਸਿਆ ਹੈ।ਆਪਣੇ ਸ਼ੋਕ ਸੁਨੇਹੇ ਵਿਚ ਸ. ਬਾਦਲ ਨੇ ਕਿਹਾ ਕਿ ਸ੍ਰੀ ਮੁੰਡੇ ਇਕ ਵਿਸ਼ਾਲ ਜਨਆਧਾਰ ਵਾਲੇ ਆਗੂ ਸਨ ਤੇ ਭਾਰਤ ਤੇ ਭਾਰਤੀ ਰਾਜਨੀਤੀ ਨੂੰ ਅਜਿਹੇ ਸਮਰਪਿਤ ਆਗੂਆਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁੰਡੇ ਪਛੜੀ ਜਾਤੀ ਨਾਲ ਸਬੰਧ ਰੱਖਦੇ ਸਨ ਤੇ ਆਪਣੀ ਮਿਹਨਤ ਤੇ ਸਮਾਜ ਸੇਵਾ ਨਾਲ ਉਨ੍ਹਾਂ ਭਾਰਤੀ ਰਾਜਨੀਤੀ ਦੇ ਸਿਖਰਾਂ ਨੂੰ ਛੂਹਿਆ।
ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਚੁਨੀ ਲਾਲ ਭਗਤ, ਸ੍ਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸ. ਅਜੀਤ ਸਿੰਘ ਕੋਹਾੜ, ਸ. ਗੁਲਜ਼ਾਰ ਸਿੰਘ ਰਣੀਕੇ, ਸ੍ਰੀ ਮਦਨ ਮੋਹਨ ਮਿੱਤਲ, ਸ. ਪਰਮਿੰਦਰ ਸਿੰਘ ਢੀਂਡਸਾ, ਜਨਮੇਜਾ ਸਿੰਘ ਸੇਖੋਂ, ਸ੍ਰੀ ਸੁਰਜੀਤ ਕੁਮਾਰ ਜਿਆਣੀ, ਸ. ਸਿੰਕਦਰ ਸਿੰਘ ਮਲੂਕਾ, ਸ੍ਰੀ ਅਨਿਲ ਜੋਸ਼ੀ, ਸ. ਸੁਰਜੀਤ ਸਿੰਘ ਰੱਖੜਾ ਅਤੇ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਮਹਾਂਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਸ੍ਰੀ ਗੋਪੀ ਨਾਥ ਮੁੰਡੇ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਅ੍ਯਾਂ ਉਨ੍ਹਾਂ ਦੇ ਵਿਛੋੜੇ ਨੂੰ ਦੇਸ਼ ਤੇ ਐਨ.ਡੀ.ਏ. ਸਰਕਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।

WRITTEN BY