Skip to content
Independent perspectives. Global stories.
BREAKING

ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ : ਕੈਪਟਨ ਅਮਰਿੰਦਰ ਸਿੰਘ

Share this story

ਸੇਵਾ ਕੇਂਦਰਾਂ ਵੱਲੋਂ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰਾਂ ‘ਚ ਹੋਣਗੇ ਸੁਰੱਖਿਅਤ

ਚੰਡੀਗੜ੍ਹ, 13 ਦਸੰਬਰ- ਸੂਬੇ ਦੀ ਡਿਟੀਟਲ ਕ੍ਰਾਂਤੀ ਨੂੰ ਅੱਗੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਸਮੁੱਚੇ ਵਿਭਾਗਾਂ ਵਿੱਚ ਅਗਲੇ ਮਹੀਨੇ ਤੋਂ ਨਵੀਆਂ ਫਾਈਲਾਂ ਨੂੰ ਨਿਪਟਾਉਣ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੇਵਾ ਕੇਂਦਰਾਂ ਵੱਲੋਂ ਜਾਰੀ ਕੀਤੇ ਜਾਂਦੇ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰ ਵਿੱਚ ਭੇਜ ਦਿੱਤੇ ਜਾਇਆ ਕਰਨਗੇ ਤਾਂ ਕਿ ਸਬੰਧਤ ਨਾਗਰਿਕ ਕਿਸੇ ਵੀ ਥਾਂ ਅਤੇ ਕਿਸੇ ਵੀ ਸਮੇਂ ਇਨ੍ਹਾਂ ਦਸਤਾਵੇਜ਼ ਨੂੰ ਹਾਸਲ ਕਰ ਸਕੇ। ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ (ਪੀ.ਐਸਈ.ਜੀ.ਐਸ.) ਦੇ ਬੋਰਡ ਆਫ ਗਵਰਨੈਂਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵਿਲੱਖਣ ਪ੍ਰੋਗਰਾਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਹ ਦੱਸਣਾ ਯੋਗ ਹੈ ਕਿ ਈ-ਗਵਰਨੈਂਸ ਸੁਸਾਇਟੀ ਸੂਬੇ ਵਿੱਚ 520 ਸੇਵਾ ਕੇਂਦਰ ਚਲਾ ਰਹੀ ਹੈ ਜਿਸ ਰਾਹੀਂ ਲਗਪਗ 30000 ਨਾਗਿਰਕਾਂ ਨੂੰ ਰੋਜ਼ਾਨਾ 200 ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹੈ। ਵੱਖ-ਵੱਖ ਕਿਸਮ ਦੇ ਸਰਟੀਫਿਕੇਟ ਅਤੇ ਲਾਇਸੰਸ ਜਾਰੀ ਕਰਨ ਸਮੇਤ ਸਾਰੀਆਂ ਮਹੱਤਵਪੂਰਨ ਸੇਵਾਵਾਂ, ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

WRITTEN BY