Skip to content
Independent perspectives. Global stories.
BREAKING

ਜਾਇਦਾਦਾਂ ’ਤੇ ਟੈਕਸ ਬਾਰੇ ਨਜ਼ਰਸਾਨੀ ਕਰਾਂਗੇ : ਬਾਦਲ

Share this story

Page-1_15 ਕਪੂਰਥਲਾ, 3 ਜੂਨ (ਪੀ. ਟੀ)-ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਨੇ ਅੱਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ 64ਵੀਂ ਬਰਸੀ ਮੌਕੇ ਬਰਸੀ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਤਾਂ ਨੂੰ ਸ਼ਰਧਾਂਜਲੀ ਦਿੱਤੀ । ਡੇਰੇ ਦੇ ਮੁੱਖ ਸੇਵਾਦਾਰ ਅਤੇ ਵਿਧਾਇਕ ਹਲਕਾ ਭੁਲੱਥ ਬੀਬੀ ਜਗੀਰ ਕੌਰ, ਸ਼੍ਰੀ ਜਰਨੈਲ ਸਿੰਘ ਵਾਹਦ ਚੇਅਰਮੈਨ ਮਾਰਕਫੈ¤ਡ, ਸ਼੍ਰੀਮਤੀ ਮਹਿੰਦਰ ਕੌਰ ਜੋਸ਼ ਪਾਰਲੀਮਾਨੀ ਸਕੱਤਰ, ਸ਼੍ਰੀ ਸਰਬਜੀਤ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ, ਯੁਵਰਾਜ ਭੁਪਿੰਦਰ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਵਿਧਾਇਕ ਸ਼੍ਰੀ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਵੀ ਇਸ ਬਰਸੀ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ> ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਬਰਸੀ

ਸਮਾਗਮ ਮੌਕੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਇੱਕ ਮਹਾਨ ਤਪਸਵੀ, ਤਿਆਗੀ, ਵਿਦਵਾਨ ਅਤੇ ਧਾਰਮਿਕ ਆਗੂ ਸਨ, ਜਿਹਨਾਂ ਨੇ ਧਾਰਮਿਕ ਸਮਾਜਿਕ ਅਤੇ ਰਾਜਸੀ ਤੌਰ ਤੇ ਲੋਕਾਂ ਦੀ ਅਗਵਾਈ ਕੀਤੀ ਅਤੇ ਪੰਜਾਬ ਵਿਚ ਖਾਸ ਕਰਕੇ ਇਸ ਇਲਾਕੇ ਵਿੱਚ ਲੋਕਾਂ ਨੂੰ ਵਿਦਿਆ ਦੇਣ ਵਾਸਤੇ ਬਹੁਤ ਸਾਰੀਆਂ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਕੀਤੀ। ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੇ ਡੇਰੇ ਦੀ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਨੇ ਸੰਤਾਂ ਦੀ 64ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਏ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਧਾਰਮਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਆਏ ਲੋਕਾਂ ਨੂੰ ਜੀ ਆਇਆ ਕਹਿੰਦਿਆਂ ਸੰਗਤਾਂ ਦਾ ਧੰਨਵਾਦ ਕੀਤਾ । ਉਹਨਾਂ ਨੇ ਸੰਤ ਬਾਬਾ ਪ੍ਰੇਮ ਸਿੰਘ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਪਾਏ ਗਏ ਮਹਾਨ ਯੋਗਦਾਨ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ ।ਸ਼੍ਰੀ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਪਰਮਜੀਤ ਸਿੰਘ ਰਾਏਪੁਰ ਮੈਂਬਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਪਰਸ਼ੋਤਮ ਪਾਸੀ ਜਿਲ•ਾ ਪ੍ਰਧਾਨ ਭਾਜਪਾ, ਸ਼੍ਰੀ ਪ੍ਰੀਤਮ ਸਿੰਘ ਨਾਰੰਗਪੁਰ, ਸ਼੍ਰੀ ਹਰਜੀਤ ਸਿੰਘ ਵਾਲੀਆ, ਸ਼੍ਰੀ ਅਮਰਬੀਰ ਸਿੰਘ ਲਾਲੀ ਅਤੇ ਸ਼੍ਰੀ ਸੁਖਦੇਵ ਸਿੰਘ ਸੁੱਖਾ ਕਾਦੂਪੁਰ ਵੀ ਇਸ ਮੌਕੇ ਤੇ ਹਾਜਰ ਸਨ। ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਅੱਜ ਬੇਗੋਵਾਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੀ 64ਵੀਂ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਏ ਗਏ ਪ੍ਰਾਪਰਟੀ ਟੈਕਸ ਸਬੰਧੀ ਛੇਤੀ ਹੀ ਰੀਵਿਊ ਕੀਤਾ ਜਾਵੇਗਾ ।     ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ।ਉਹਨਾਂ ਨੇ ਕਿਹਾ ਕਿ ਸ਼ਹਿਰੀ ਜਾਇਦਾਦਾਂ ਤੇ ਟੈਕਸ ਲਗਾਉਣ ਸਬੰਧੀ ਲਿਆ ਗਿਆ ਫੈਸਲਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਾਂਝਾ ਫੈਸਲਾ ਸੀ । ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਦੇ ਇਸ ਫੈਸਲੇ ਸਬੰਧੀ ਜਨਤਾ ਦੀ ਕੋਈ ਨਰਾਜ਼ਗੀ ਹੈ ਤਾਂ ਸਰਕਾਰ ਦਾ ਇਹ ਫਰਜ਼ ਹੈ ਕਿ ਇਸ ਫੈਸਲੇ ਤੇ ਦੁਬਾਰਾ ਨਜਰਸਾਨੀ ਕਰਕੇ ਲੋਕਾਂ ਦੇ ਹਿੱਤਾਂ ਲਈ ਨਵਾਂ ਫੈਸਲਾ ਲਿਆ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਾਸਤੇ ਜੋ ਉਪਰਾਲੇ ਕੀਤੇ ਹਨ ਇਹੋ ਜਿਹੇ ਉਪਰਾਲੇ ਦੇਸ਼ ਦੇ ਕਿਸੇ ਵੀ ਹੋਰ ਰਾਜ ਵਿੱਚ ਨਹੀ ਕੀਤੇ ਗਏ। ਪੱਤਰਕਾਰਾਂ ਵੱਲੋਂ ਇਹ ਪੁੱਛਣ ਤੇ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾਂ ਨੇ ਇੱਕ ਸਟੇਟਮੈਂਟ ਵਿੱਚ ਕੁੱਝ ਰਾਜਨੀਤਿਕ ਲੋਕਾਂ ਦੀ ਨਸ਼ਿਆਂ ਦੀ ਤਸਕਰੀ ਵਿੱਸ ਸਮੂਲੀਅਤ ਦਾ ਜਿਕਰ ਕੀਤਾ ਹੈ।ਸ਼੍ਰੀ ਬਾਦਲ ਨੇ ਕਿਹਾ ਕਿ ਸ਼੍ਰੀ ਸ਼ਰਮਾ ਅਕਸਰ ਉਹਨਾਂ ਨੂੰ ਮਿਲਦੇ ਰਹਿੰਦੇ ਹਨ ਅਤੇ ਜੇ ਉਹ ਅਜਿਹੇ ਲੋਕਾਂ ਦੀ ਲਿਸਟ ਮੁਹੱਈਆ ਕਰਵਾਉਣ ਤਾਂ ਉਹਨਾਂ ਲੋਕਾਂ ਸਬੰਧੀ ਪੜਤਾਲ ਕਰਵਾ ਕੇ ਦੋਸ਼ੀ ਸਿੱਧ ਹੋਣ ਤੇ ਉਹਨਾਂ ਵਿਰੁੱਧ ਜਰੂਰੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ ।

WRITTEN BY