Skip to content
Independent perspectives. Global stories.
BREAKING

ਕੇਜਰੀਵਾਲ ਪੁੱਜੇ ਅੰਮ੍ਰਿਤਸਰ

Share this story

ਪੰਜਾਬ ’ਚ ਆਮ ਆਦਮੀ ਪਾਰਟੀ ਬਣਾਏਗੀ ਸਰਕਾਰ : ਕੇਜਰੀਵਾਲ
Page-1_03 ਅੰਮ੍ਰਿਤਸਰ, 3 ਜੂਨ (ਪੀ. ਟੀ)- ਆਮ ਆਦਮੀ ਪਾਰਟੀ ਦੇ ਕਰਤਾ ਧਰਤਾ ਤੇ ਦਿੱਲੀ ਦੇ ਸਾਬਕਾ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ ਅੰਮ੍ਰਿਤਸਰ ਵਿਖੇ ਪੁੱਜ ਗਏ ਹਨ। ਉਨ੍ਹਾਂ ਪੰਜਾਬ ਆ ਕੇ ਦਾਅਵਾ ਕੀਤਾ ਹੈ ਕਿ ਢਾਈ ਸਾਲ ਬਾਅਦ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਆਏ ਹੋਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਮਾਰ ਵਿਸ਼ਵਾਸ ਅਤੇ ਭਗਵੰਤ ਮਾਨ ਸਮੇਤ ਕਈ ਹੋਰ ਉਨ੍ਹਾਂ ਦੇ ਨਾਲ ਸਨ। ਇਥੇ ਇਹ ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ

ਚਾਰ ਸੀਟਾਂ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਹੁਣ ਪੰਜਾਬ ਤੋਂ ਬਹੁਤ ਆਸ ਹੈ ਕਿਉਂਕਿ ਗਠਜੋੜ ਸਰਕਾਰ ਤੋਂ ਦੁਖੀ ਪੰਜਾਬ ਦੀ ਜਨਤਾ ਨੇ ਵੱਡੀ ਗਿਣਤੀ ਵਿਚ ਆਪ ‘ਤੇ ਆਪਣਾ ਵਿਸ਼ਵਾਸ ਜ਼ਾਹਰ ਕੀਤਾ ਹੈ। ਪਾਰਟੀ ਨੇ ਹੁਣ ਉਸ ਵੋਟ ਫੀਸਦੀ ਦੇ ਹਿਸਾਬ ਨਾਲ ਮੁੱਖ ਮੰਤਰੀ ਦੀ ਕੁਰਸੀ ‘ਤੇ ਆਪਣੀ ਨਜ਼ਰ ਰੱਖੀ ਹੋਈ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਵਿਚ ਹੋਰ ਵੀ ਬਿਹਤਰ ਕਰਨ ਦੀ ਉਮੀਦ ਪ੍ਰਗਟਾ ਰਹੀ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ‘ਚ ਮੰਗਲਵਾਰ ਨੂੰ ਹੰਗਾਮਾ ਹੋ ਗਿਆ। ਸੂਤਰਾਂ ਮੁਤਾਬਕ ਇਸ ਹੰਗਾਮੇ ਤੋਂ ਬਾਅਦ ਆਪ ਦੇ ਵਰਕਰਾਂ ਨੇ ਜਲਿਆਂ ਵਾਲਾ ਬਾਗ ਦੇ ਅੰਦਰ ਬਣੇ ਦਫਤਰ ਦੇ ਦਰਵਾਜ਼ੇ ਵੀ ਤੋੜ ਦਿੱਤੇ। ਪ੍ਰਾਪਤ ਜਾਣਕਾਰੀ ਮੁਤਾਬਕ ਆਪ ਵਰਕਰਾਂ ਅਤੇ ਮੀਡੀਆ ‘ਚ ਕੁੱਝ ਗੱਲਾਂ ਨੂੰ ਲੈ ਬਹਿਸ ਛਿੜ ਗਈ ਅਤੇ ਹੰਗਾਮਾ ਹੋ ਗਿਆ।ਮੀਡੀਆ ਦਾ ਕਹਿਣਾ ਸੀ ਕਿ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਲਈ ਗਲਤ ਜਗ੍ਹਾ ਦੀ ਚੋਣ ਕੀਤੀ ਹੈ ਕਿਉਂਕਿ ਉੱਥੇ ਕੇਜਰੀਵਾਲ ਦੀ ਆਵਾਜ਼ ਬਿਲਕੁਲ ਸੁਣਾਈ ਨਹੀਂ ਦੇ ਰਹੀ ਸੀ, ਜਿਸ ਤੋਂ ਬਾਅਦ ਆਪ ਵਰਕਰਾਂ ਅਤੇ ਮੀਡੀਆ ਵਿਚਕਾਰ ਬਹਿਸਬਾਜ਼ੀ ਸ਼ੁਰੂ ਹੋ ਗਈ ਅਤੇ ਸਾਰਾ ਮਾਹੌਲ ਵਿਗੜ ਗਿਆ। ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰੇਗੀ।ਕੇਜਰੀਵਾਲ ਨੇ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ਨੂੰ ਪ੍ਰਣਾਮ ਕਰਨ ਲਈ ਹੀ ਇੱਥੇ ਆਏ ਹਨ। ਜਦੋਂ ਬਾਦਲ ਸਰਕਾਰ ਬਾਰੇ ਉਨ੍ਹਾਂ ਕੋਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਕੇਜਰੀਵਾਲ ਨੇ ਕੈਪਟਨ ਵਲੋਂ ਆਪ ਦੇ ਦੋ ਨੇਤਾਵਾਂ ਨੂੰ ਨਕਸਲੀ ਕਹਿਣ ਸੰਬੰਧੀ ਵੀ ਕੋਈ ਟਿੱਪਣੀ ਨਹੀਂ ਕੀਤੀ। ਕੇਜਰੀਵਾਲ ਨੇ ਹਰਸਿਮਰਤ ਕੌਰ ਬਾਦਲ ਨੇ ਨਿਸ਼ਾਨਾ ਵਿੰਨ੍ਹਦਿਆਂ ਇਹ ਵੀ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਤਰਲੇ ਪਾ ਕੇ ਕੇਂਦਰੀ ਮੰਤਰੀ ਬਣਾਇਆ ਗਿਆ ਹੈ ਅਤੇ ਹੁਣ ਜਦੋਂ ਉਹ ਕੇਂਦਰੀ ਮੰਤਰੀ ਬਣ ਗਈ ਹੈ ਤਾਂ ਉਨਾਂ ਕੋਲੋਂ ਨਸ਼ਿਆਂ ‘ਚ ਹੋ ਰਹੇ ਵਾਧੇ ਬਾਰੇ ਪੁੱਛਿਆ ਜਾਵੇਗਾ ਅਤੇ ਇਹ ਵੀ ਪੁੱਛਿਆ ਜਾਵੇਗਾ ਕਿ ਇਸ ਲਈ ਕੌਣ ਜ਼ਿੰਮੇਵਾਰ ਹੈ।

WRITTEN BY