Skip to content
Independent perspectives. Global stories.
BREAKING

ਰਾਮਪੁਰਾ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਇਕਲਾਂ ਸਣੇ ਤਿੰਨ ਕਾਬੂ

Share this story

ਰਾਮਪੁਰਾ ਫੂਲ, 16 ਦਸੰਬਰ (ਕੁਲਜੀਤ ਸਿੰਘ ਢੀਂਗਰਾ)- ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਇਕਲਾਂ ਸਮੇਤ ਕਾਬੂ ਕਰਨ ਦੀ ਖਬਰ ਪ੍ਰਾਪਤ ਹੋਈ ਹੈ। ਤਫਸੀਸ਼ੀ ਅਫਸਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਕੁੱਝ ਵਿਅਕਤੀ ਬਜਾਰਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਚੋ ਮੋਟਰਸਾਇਕਲ, ਐਕਟਿਵਾ ਤੇ ਹੋਰ ਸਮਾਨ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਅਤੇ ਉਹ ਹੁਣ ਵੀ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਇਸ ਇਤਲਾਹ ਤੇ ਕਾਰਵਾਈ ਕਰਦਿਆਂ ਪੁਲਸ ਨੇ ਨਾਕਾ ਲਗਾ ਕੇ ਸੋਨਦੀਪ ਸਿੰਘ ਵਾਸੀ ਰਾਮਪੁਰਾ, ਭਿੰਦਰ ਸਿੰਘ ਵਾਸੀ ਰਾਮਪੁਰਾ, ਗੁਰਜੰਟ ਸਿੰਘ ਵਾਸੀ ਪਿੰਡ ਰਾਈਆ ਜੋ ਕਿ ਮੋਟਰਸਾਇਕਲ ਤੇ ਜੋੜੇ ਪੁਲਾਂ ਦੇ ਨਜਦੀਕ ਘੁੰਮ ਰਹੇ ਸੀ। ਜਦ ਉਨਾਂ ਨੂੰ ਰੋਕਿਆ ਗਿਆ ਤਾਂ ਉਹ ਘਬਰਾ ਗਏ। ਉੱਕਤ ਵਿਅਕਤੀਆਂ ਨੂੰ ਪੁੱਛਗਿੱਛ ਲਈ ਥਾਣੇ ਲਿਆਦਾਂ ਤਾਂ ਉਨਾਂ ਕੋਲੋ ਤਿੰਨ ਚੋਰੀ ਦੇ ਮੋਟਰਸਾਇਕਲ ਬਰਾਮਦ ਕਰਵਾਏ ਗਏ। ਤਫਸੀਸੀ ਅਫਸਰ ਨੇ ਅੱਗੇ ਦੱਸਿਆ ਕਿ ਉੱਕਤ ਕਥਿੱਤ ਦੋਸ਼ੀਆਂ ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

WRITTEN BY