ਅਮਲੋਹ, 18 ਦਸੰਬਰ (ਰਣਜੀਤ ਸਿੰਘ ਘੁੰਮਣ)- ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਅਨਾਟਮੀ ਵਿਭਾਗ ਵੱਲੋਂ ਬੀ.ਡੀ.ਐਸ. ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਕੈਡਵਰਿਕ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਹੁੰ ਚੁੱਕ ਸਮਾਗਮ ਦਾ ਅਸਲ ਮਕਸਦ ਇਹ ਹੈ ਕਿ ਸਿੱਖਿਆ ਦੇ ਉਦੇਸ਼ ਨਾਲ ਆਪਣਾ ਸ਼ਰੀਰ ਦਾਨ ਕਰਨ ਵਾਲੇ ਵਿਅਕਤੀ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ। ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਸ਼ਰੀਰ ਦਾਨ ਮੈਡੀਕਲ ਖੇਤਰ ਨੂੰ ਵੱਖ ਵੱਖ ਪ੍ਰਯੋਗਾਂ ਰਾਹੀਂ ਹੋਰ ਉਨੱਤ ਕਰਨ ਵਿਚ ਸਹਾਈ ਹੁੰਦਾ ਹੈ। ਸਮਾਗਮ ਦੇ ਅੰਤ ਵਿਚ ਉਨ੍ਹਾਂ ਨੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੀ ਮਨੁੱਖਤਾ ਦੇ ਭਲਾਈ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਦੇਸ਼ ਭਗਤ ਡੈਂਟਲ ਕਾਲਜ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ



