Skip to content
Independent perspectives. Global stories.
BREAKING

ਖੰਨਾ ਪੁਲਿਸ ਵੱਲੋਂ 2 ਕਿੱਲੋ ਅਫ਼ੀਮ ਸਮੇਤ ਇੱਕ ਕਾਬੂ

Share this story

ਨਿਪਾਲ ਤੋਂ ਲਿਆ ਕੇ ਵੇਚਦਾ ਸੀ ਇਲਾਕੇ ‘ਚ ਅਫ਼ੀਮ

ਖੰਨਾ, 18 ਦਸੰਬਰ (ਬਲਜਿੰਦਰ ਪਨਾਗ, ਹਰਪਾਲ ਸਲਾਣਾ)- ਖੰਨਾ ਜ਼ਿਲ੍ਹਾ ਪੁਲਸ ਵੱਲੋਂ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਰਹਿਨੁਮਾਈ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦੇ ਸਮਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਤੇ ਸਪੈਸ਼ਲ ਬ੍ਰਾਂਚ ਵੱਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਨੇਪਾਲ ਤੋਂ ਸਸਤੇ ਭਾਅ ਅਫ਼ੀਮ ਲਿਆ ਕੇ ਪਾਇਲ ਇਲਾਕੇ ‘ਚ ਵੇਚਣ ਆਏ ਬਿਹਾਰ ਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਐਸ. ਐਸ. ਪੀ. ਗਰੇਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਪਿਛਲੇ ਕਾਫੀ ਲੰਬੇ ਅਰਸੇ ਤੋਂ ਨੇਪਾਲ ਤੋਂ ਅਫੀਮ ਸਸਤੇ ਭਾਅ ਖਰੀਦ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਖੇ ਅਫੀਮ ਖਾਣ ਵਾਲੇ ਨਸ਼ੇੜੀਆਂ ਨੂੰ ਮਹਿੰਗੇ ਭਾਅ ਅਫੀਮ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਇਹ ਬਰਾਮਦ ਕੀਤੀ ਅਫੀਮ ਨੇਪਾਲ ਤੋਂ ਸਸਤੇ ਭਾਅ ਖਰੀਦ ਕੇ ਪੰਜਾਬ ਦੇ ਪਾਇਲ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮਹਿੰਗੇ ਭਾਅ ਵੇਚਣ ਦੀ ਤਾਕ ਵਿਚ ਫਿਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਸ ਨੇ ਇਹ ਅਫੀਮ ਕਿਹੜੇ-ਕਿਹੜੇ ਵਿਅਕਤੀਆਂ ਨੂੰ ਸਪਲਾਈ ਕਰਨੀ ਸੀ ਅਤੇ ਇਸ ਤੋਂ ਪਹਿਲਾਂ ਉਹ ਪੰਜਾਬ ਵਿਚ ਕਿੱਥੇ-ਕਿੱਥੇ ਅਤੇ ਕਿਹੜੇ ਸਮੱਗਲਰਾਂ ਨੂੰ ਅਫੀਮ ਦੀ ਸਪਲਾਈ ਕਰ ਚੁੱਕਾ ਹੈ।ਇਸ ਸਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

WRITTEN BY