ਫ਼ਰੀਦਕੋਟ, 19 ਦਸੰਬਰ (ਪਰਵਿੰਦਰ ਸਿੰਘ ਕੰਧਾਰੀ)- ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਜ਼ਿਲਾ ਫ਼ਰੀਦਕੋਟ ਅੰਦਰ ਆਉਂਦੇ ਸਾਰੇ ਸਰਕਾਰੀ/ ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ 2 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 19-12-2019 ਤੋਂ ਮਿਤੀ04-01-2020 ਤੱਕ ਜਾਰੀ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਰਦੀ ਦੇ ਮੌਸਮ ਕਾਰਣ ਧੁੰਦ ਨੇ ਜੋਰ ਫੜ• ਲਿਆ ਹੈ, ਜਿਸ ਕਰਕੇ ਸਰਦ ਰੁੱਤ ਵਿਚ ਛੋਟੇ ਬੱਚਿਆਂ ਦੀ ਸਿਹਤ ਜ਼ਿਅਦਾ ਖ਼ਰਾਬ ਹੋਣ ਦਾ ਡਰ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਣ ਸਕੂਲੀ ਬੱਚੇ ਲਿਜਾ ਰਹੇ ਵਹੀਕਲਜ਼ ਨਾਲ ਕਈ ਥਾਵਾਂ ਤੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਅਣਮੁੱਲੀਆਂ ਜਾਨਾਂ ਜਾਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਅਜਿਹੇ ਹਲਾਤਾਂ ਵਿਚ ਸਕੂਲੀ ਬੱਚਿਆਂ ਦੇ ਜਾਨ ਮਾਲ ਦੀ ਰਾਖੀ ਕਰਨੀ ਜ਼ਰੂਰੀ ਹੈ ਅਤੇ ਅਜਿਹੀਆਂ ਘਟਨਾਵਾਂ ਨਾ ਵਾਪਰਨ, ਉਸ ਲਈ ਚੌਕਸੀ ਵਰਤਣ ਦੀ ਲੋੜ ਹੈ। ਇਸ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ ਮਿਤੀ 19-12-2019 ਤੋਂ ਮਿਤੀ 04-01-2020 ਤੱਕ ਜਾਰੀ ਰਹਿਣਗੇ।
ਸਰਕਾਰੀ/ਏਡਿਡ ਅਤੇ ਨਿੱਜੀ ਸਕੂਲ ਸਵੇਰੇ 10 ਵਜੇ ਤੋਂ 2 ਵਜੇ ਤੱਕ ਲੱਗਣਗੇ : ਜ਼ਿਲ੍ਹਾ ਮੈਜਿਸਟ੍ਰੇਟ।



