ਕਈਆਂ ਦੀਆਂ ਮੁਸ਼ਕਿਲਾਂ ਦੇ ਮੌਕੇ ‘ਤੇ ਕਰਵਾਏ ਹੱਲ
ਰੂਪਨਗਰ, 19 ਦਸੰਬਰ (ਲਾਡੀ ਖਾਬੜਾ)- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਅੱਜ ਅਪਣੇ ਨਿਵਾਸ ਸਥਾਨ ਰੂਪਨਗਰ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ‘ਤੇ ਮੁਹਾਲੀ, ਖਰੜ, ਮੋਰਿੰਡਾ, ਨੂਰਪੁਰਬੇਦੀ, ਆਨੰਦਪੁਰ ਸਾਹਿਬ, ਨੰਗਲ, ਚਮਕੌਰ ਸਾਹਿਬ, ਗੜਸ਼ੰਕਰ, ਨਵਾਂ ਸ਼ਹਿਰ, ਬਲਾਚੌਰ ਤੋਂ ਇਲਾਵਾ ਜਿਲੇ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਤੇ ਵਰਕਰਾਂ ਨੇ ਪਹੁੰਚ ਕੇ ਸਾਂਸਦ ਮਨੀਸ਼ ਤਿਵਾੜੀ ਨੂੰ ਅਪਣੀਆਂ ਮੁਸ਼ਕਿਲਾਂ ਦੱਸਿਆਂ, ਜਿਨਾਂ ਵਿਚੋਂ ਕਈਆਂ ਦੀਆਂ ਮੁਸ਼ਕਿਲਾਂ ਦਾ ਸ਼੍ਰੀ ਤਿਵਾੜੀ ਵਲੋਂ ਮੌਕੇ ‘ਤੇ ਹੀ ਹੱਲ ਕਰਵਾਇਆ ਗਿਆ। ਇਸ ਮੌਕੇ ‘ਤੇ ਸਾਂਸਦ ਮਨੀਸ਼ ਤਿਵਾੜੀ ਨੂੰ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਅਪਣੇ ਪਿੰਡਾਂ ਦੇ ਵਿਕਾਸ ਸਬੰਧੀ ਗ੍ਰਾਂਟ ਲਈ ਅਪੀਲ ਕੀਤੀ ਅਤੇ ਸਾਂਸਦ ਸ਼੍ਰੀ ਤਿਵਾੜੀ ਨੇ ਉਨ੍ਹਾਂ ਨੂੰ ਜਲਦੀ ਹੀ ਗ੍ਰਾਂਟ ਜਾਰੀ ਕਰਨ ਸਬੰਧੀ ਭਰੋਸਾ ਦੁਆਇਆ। ਜਿਕਰਯੋਗ ਹੈ ਕਿ ਪਿੰਡ ਝੱਲੀਆਂ ਤੋਂ ਹਰਿੰਦਰ ਸਿੰਘ ਗਿੱਲ ਦੀ ਅਗੁਵਾਈ ਹੇਠ ਪੰਚਾਇਤ ਤੇ ਕਲੱਬ ਪ੍ਰਧਾਨ ਦਲਬੀਰ ਸਿੰਘ, ਸਰਪੰਚ ਪਰਮਜੀਤ ਸਿੰਘ ਤੇ ਨਛੱਤਰ ਸਿੰਘ ਵਲੋਂ ਸਾਂਸਦ ਮਨੀਸ਼ ਤਿਵਾੜੀ ਨੂੰ ਸਨਮਾਨ ਚਿੰਨ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਉਹ ਤਹਿ ਦਿਲੋਂ ਹੱਲ ਕਰਵਾਉਣਾ ਚਾਹੁੰਦੇ ਹਨ। ਉਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹੈ ਅਤੇ ਉਨਾਂ ਦੇ ਸਹਿਯੋਗ ਨਾਲ ਹਲਕੇ ਵਿਚ ਜੋ ਵੀ ਕੰਮ ਹੋਣ ਵਾਲੇ ਹਨ, ਉਨਾਂ ਨੂੰ ਹਰ ਹਿੱਲੇ ਨੇਪੜੇ ਚਾੜਿਆ ਜਾਵੇਗਾ। ਇਸ ਮੌਕੇ ‘ਤੇ ਲਾਰਜ ਇੰਡਸਟਰੀ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਪਵਨ ਦੀਵਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਗੁਰਿੰਦਰਪਾਲ ਸਿੰਘ ਬਿੱਲਾ, ਐਮਸੀ ਰਿੰਕੂ, ਐਮਸੀ ਅਮਰਜੀਤ ਸਿੰਘ ਜੌਲੀ,ਐਮਸੀ ਪੋਮੀ ਸੋਨੀ, ਅਮਰਜੀਤ ਸਿੰਘ ਸੈਣੀ, ਸੋਖੀ ਰਾਮ ਨਵਾਂਸ਼ਹਿਰ, ਰਾਣਾ ਕੁਸ਼ਲਪਾਲ, ਰਵੀ ਰਾਠੌਰ ਖਿਜਰਾਬਾਦ ਆਦਿ ਤੋਂ ਇਲਾਵਾ ਇਲਾਕਾ ਨਿਵਾਸੀ ਸ਼ਾਮਲ ਸਨ।



