Skip to content
Independent perspectives. Global stories.
BREAKING

ਹੈਦਰਾਬਾਦ ਤੋਂ ਲੋਕ ਸਭਾ ਮੈਂਬਰ ਓਵੈਸੀ ਨੇ ਮੋਦੀ ਖ਼ਿਲਾਫ਼ ਉਗਲਿਆ ਜ਼ਹਿਰ

Share this story

ਹੈਦਰਾਬਾਦ, 4 ਜੂਨ (ਪੀ. ਟੀ)- ਹੈਦਰਾਬਾਦ ਤੋਂ ਲੋਕ ਸਭਾ ਮੈਂਬਰ ਅਸਦੁਦੀਨ ਓਵੈਸੀ ਦਾ ਭੜਕਾਊ ਭਾਸ਼ਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ਹਿਰ ਉਗਲਿਆ ਹੈ। ਵੀਡੀਓ ‘ਚ ਓਵੈਸੀ ਮੋਦੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਵਿਖਾਈ ਦੇ ਰਹੇ ਹਨ। ਪਿਛਲੇ ਸਾਲ ਜਨਵਰੀ ‘ਚ ਓਵੈਸੀ ਦੇ ਭਰਾ ਅਕਬਰੂਦੀਨ ਓਵੈਸੀ ਨੂੰ ਭੜਕਾਊ ਭਾਸ਼ਨ ਦੇਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ‘ਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਅਸਦੁਦੀਨ ਓਵੈਸੀ ਨੇ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਪੂਰਣ ਬਹੁਮੱਤ ਪ੍ਰਾਪਤ ਕਰਨ ਦੇ ਬਾਅਦ ਭੜਕਾਊ ਭਾਸ਼ਨ ਦਿੱਤਾ ਸੀ। ਭਾਸ਼ਨ ‘ਚ ਓਵੈਸੀ ਨੇ ਗੁਜਰਾਤ ਦੰਗਿਆਂ ਨੂੰ ਲੈ ਕੇ ਮੋਦੀ ਵੱਲੋਂ ਕੀਤੀ ਗਈ ਟਿੱਪਣੀ ਦਾ ਜ਼ਿਕਰ ਕੀਤਾ।

WRITTEN BY