Skip to content
Independent perspectives. Global stories.
BREAKING

ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਮਾਣ ਸਤਿਕਾਰ ਦੇਣਾ ਯਕੀਨੀ ਬਣਾਉਣ ਅਧਿਕਾਰੀ : ਰਜ਼ੀਆ ਸੁਲਤਾਨਾ

Share this story

ਸੰਗਰੂਰ, 23 ਦਸੰਬਰ (ਪਰਮਜੀਤ ਸਿੰਘ ਲੱਡਾ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਰ ਕਰਵਾਉਣ ਆਉਂਦੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਸਮਾਂ ਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਿਛਲੀ ਮੀਟਿੰਗ ਵਿੱਚ ਉਠਾਏ ਗਏ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਨਿਰਧਾਰਿਤ ਸਮੇਂ ਅੰਦਰ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਦੀ ਤਰਫੋਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਤੋਂ ਸ਼ਹਿਰੀ ਖੇਤਰਾਂ ਵਿੱਚ ਬੱਸਾਂ ਚਲਾਉਣ, ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ, ਸੜਕਾਂ ਦੁਆਲੇ ਬਰਮ ਬਣਾਉਣ, ਕੁਝ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ, ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਸਰਕਾਰੀ ਹਸਪਤਾਲ ਲਹਿਰਾ ਨੂੰ ਸਿਵਲ ਹਸਪਤਾਲ ਦਾ ਦਰਜਾ ਦੇਣ, ਕਾਲਾ ਪੀਲੀਆ ਤੇ ਟੀ.ਬੀ .ਆਦਿ ਰੋਗਾਂ ਦੀਆਂ ਦਵਾਈਆਂ, ਡਾਕਟਰਾਂ ਦੀ ਘਾਟ, ਫ਼ਸਲਾਂ ‘ਤੇ ਸੂੰਡੀ ਦੇ ਹਮਲੇ ਦੀ ਰੋਕਥਾਮ ਆਦਿ ਵਰਗੇ ਵੱਖ ਵੱਖ ਸਮਾਜਿਕ ਮੁੱਦਿਆਂ ਬਾਰੇ ਆਪਣੇ ਸੁਝਾਅ ਤੇ ਸਮੱਸਿਆਵਾਂ ਬਾਰੇ ਚੇਅਰਪਰਸਨ ਨੂੰ ਜਾਣੂ ਕਰਵਾਉਂਦਿਆਂ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਜਿਸ ‘ਤੇ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਵਿਸ਼ਵਾਸ ਦਿਵਾਇਆ ਕਿ ਅਗਲੀ ਮੀਟਿੰਗ ਤੱਕ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਸੰਦੀਪ ਗਰਗ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਮੈਂਬਰ, ਸਮੂਹ ਸਬ ਡਵੀਜਨਾਂ ਦੇ ਉਪ ਮੰਡਲ ਮੈਜਿਸਟਰੇਟ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਓ.ਐਸ.ਡੀ ਟੂ ਕੈਬਨਿਟ ਮੰਤਰੀ ਦਲਜੀਤ ਸਿੰਘ, ਪੀ.ਏ ਦਰਬਾਰਾ ਸਿੰਘ ਆਦਿ ਵੀ ਹਾਜ਼ਰ ਸਨ।

WRITTEN BY