Skip to content
Independent perspectives. Global stories.
BREAKING

ਕਾਂਗਰਸ ਪਾਰਟੀ ਦੇ ਆਗੂ ਰੁਪਿੰਦਰ ਸਿੰਘ ਮੁੰਡੀ ‘ਆਪ’ ‘ਚ ਸ਼ਾਮਿਲ

Share this story

ਸ਼੍ਰੀ ਮਾਛੀਵਾੜਾ ਸਾਹਿਬ, 24 ਦਸੰਬਰ (ਜਗਰੂਪ ਸਿੰਘ ਮਾਨ)- ਇਲਾਕੇ ਦੀ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦੋਂ ਹਲਕਾ ਸਮਰਾਲਾ ਇਕ ਆਗੂ ਰੁਪਿੰਦਰ ਸਿੰਘ ਮੁੰਡੀ ਜੋ ਆਪਣੇ ਆਪ ਨੂੰ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਨਜ਼ਦੀਕੀ ਦੱਸਦੇ ਹਨ ਨੇ ਕਿਹਾ ਕਿ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਕਾਰਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੁੰਡੀ ਨੇ ਕਾਂਗਰਸ ਪਰਟੀ ਛੱਡਣ ਦੇ ਕਾਰਨ ਦੱਸਦਿਆ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਕਿਸਾਨੀ ਤੇ ਜਵਾਨੀ ਦਾ ਘਾਣ ਹੋ ਰਿਹਾ ਹੈ ਅਤੇ ਨਾ ਹੀ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਵੀਆਂ ਕਰਨ ਵਾਲਿਆ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰ ਸਕੀ ਹੈ ਨਾ ਹੀ ਵੋਟਾਂ ਵੇਲੇ ਕੀਤੇ ਵਾਅਦੇ ਅਨੁਸਾਰ ਘਰ =ਘਰ ਨੌਕਰੀ ਦੇ ਸਕੀ ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾ ਨਾਲ ਫੇਲ੍ਹ ਸਾਬਿਤ ਹੋ ਗਈ ਏ ਜਿਸ ਤੋਂ ਦੁੱਖੀ ਹੋ ਕੇ ਉਨ੍ਹਾ ਅੱਜ ਚੰਡੀਗੜ੍ਹ ਵਿਖੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਹੋਰ ਆਗੂਆ ਦੀ ਹਾਜ਼ਰੀ ਵਿੱਚ ਉਨ੍ਹਾ ਦੀ ਰਿਹਾਇਸ਼ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।

WRITTEN BY