Skip to content
Independent perspectives. Global stories.
BREAKING

ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਸ਼ਹੀਦੀ ਸਭਾ ਸ਼ੁਰੂ

Share this story

ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ- ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਸਭਾ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਸੰਗਤ ਵੱਲੋਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਸ਼ਹੀਦੀ ਸਭਾ ਦੇ ਸਬੰਧ ਵਿੱਚ ਐਸ.ਜੀ.ਪੀ.ਸੀ. ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਠੰਢ ਦੇ ਮੌਸਮ ਨੂੰ ਦੇਖਦੇ ਹੋਏ ਸ਼ਰਧਾਲੂਆਂ ਲਈ ਰਹਿਣ ਬਸੇਰਿਆਂ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਐਸ.ਜੀ.ਪੀ.ਸੀ. ਦੀਆਂ ਜਿੰਨੀਆਂ ਵੀ ਸਰਾਵਾਂ ਹਨ, ਉੱਥੇ ਸੰਗਤ ਦੇ ਰਹਿਣ ਦੇ ਲਈ ਸਥਾਨ ਬਣਾਏ ਗਏ ਹਨ। ਇਹ ਸਥਾਨ ਮਾਤਾ ਗੁਜਰੀ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਸ਼ਹੀਦੀ ਸਭਾ ‘ਤੇ ਸ੍ਰੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 350 ਤੋਂ ਵੱਧ ਲੰਗਰ ਲਗਾਏ ਗਏ ਹਨ।ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਹੀ ਵਜੀਰ ਖਾਨ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਥਾਨ ‘ਤੇ ਹੀ ਬਾਬਾ ਫਤਿਹ ਸਿੰਘ ਤੇ ਜ਼ੋਰਾਵਰ ਸਿੰਘ ਜੀ ਨੂੰ ਵਜੀਰ ਖਾਨ ਵੱਲੋਂ ਜ਼ਿੰਦਾ ਦੀਵਾਰ ‘ਚ ਚਿਣਵਾ ਦਿੱਤਾ ਗਿਆ ਸੀ। ਉਸ ਥਾਂ ‘ਤੇ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸੁਸ਼ੋਭਿਤ ਹੈ ਅਤੇ ਜਿੱਥੇ ਨੀਹਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਚਿਣਵਾਇਆ ਗਿਆ ਉਸ ਥਾਂ ‘ਤੇ ਭੋਰਾ ਸਾਹਿਬ ਹੈ। ਅੱਜ ਵੀ ਉਹ ਦੀਵਾਰ ਮੌਜੂਦ ਹੈ। ਉੱਧਰ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ।

WRITTEN BY