Skip to content
Independent perspectives. Global stories.
BREAKING

….ਸਿੱਖ ਵਿਰੋਧੀ ਦੰਗਿਆ ਦੇ ਦੋਸ਼ੀਆਂ ਨੂੰ ਸਜਾ ਦੁਆਉਣ ਲਈ ਕੇਂਦਰ ’ਤੇ ਪਾਵਾਂਗੇ ਜ਼ੋਰ : ਬਾਦਲ’

Share this story

ਪੰਜਾਬ ਦੀਆਂ ਮੰਗਾਂ ਮੰਨਵਾਉਣ ਲਈ ਮਹੀਨੇ ਵਿੱਚ ਇੱਕ ਦੋ ਦਿਨ ਦਿੱਲੀ ਵਿੱਚ ਰਹਿਣ ਦਾ ਕੀਤਾ ਐਲਾਨ
Page-1_23 ਤਲਵੰਡੀ ਸਾਬੋ 6 ਜੂਨ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਭਵਿੱਖ ਵਿੱਚ ਹੋਣ ਵਾਲੀ ਜਿਮਨੀ ਚੋਣ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕੀਤੇ ਸੰਗਤ ਦਰਸ਼ਨਾਂ ਦੀ ਲੜੀ ਦੇ ਦੂਜੇ ਗੇੜ ਦੇ ਦੂਜੇ ਦਿਨ ਅੱਜ ਉਨ੍ਹਾਂ ਸੰਗਤ ਦਰਸ਼ਨਾਂ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਕਾ ਨੀਲਾ ਤਾਰਾ ਦੀ ਮਨ੍ਹਾਈ ਜਾ ਰਹੀ 30 ਵੀਂ ਵਰ੍ਹੇਗੰਢ ਮੌਕੇ ਉਕਤ ਪੱਤਰਕਾਰ ਵੱਲੋਂ ਕੀਤੇ ਗਏ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ

ਵਿੱਚ ਐ¤ਨ.ਡੀ.ਏ ਦੀ ਸਰਕਾਰ ਬਨਣ ਦੇ ਚਲਦਿਆਂ ਹੁਣ ਆਸ ਬੱਝੀ ਹੈ ਕਿ ਸਾਕਾ ਨੀਲਾ ਤਾਰਾ ਉਪਰੰਤ ਦਿੱਲੀ ਅਤੇ ਦੇਸ਼ ਵਿੱਚ ਹੋਏ ਹੋਰ ਸਿੱਖ ਵਿਰੋਧੀ ਦੰਗਿਆ ਦੇ ਦੋਸ਼ੀਆਂ ਨੂੰ ਸਜਾਵਾਂ ਮਿਲ ਸਕਣਗੀਆਂ।ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਉਨ੍ਹਾਂ ਦੀ

ਪਾਰਟੀ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦੁਆਉਣ ਲਈ ਕੇਂਦਰ ਸਰਕਾਰ ਤੇ ਜੋਰ ਪਾਉਣਗੇ।ਉਨ੍ਹਾਂ ਨੇ ਸਾਕਾ ਨੀਲਾ ਤਾਰਾ ਨੂੰ ਸਿੱਖ ਇਤਿਹਾਸ ਦੀਆਂ ਸਭ ਤੋਂ ਮਾੜੀਆਂ ਘਟਨਾਵਾਂ ਵਿੱਚੋਂ ਇੱਕ ਦੱਸਿਆ। ਸ੍ਰ.ਬਾਦਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕੇਂਦਰ ਦੀ ਪਿਛਲੀ ਯੂ.ਪੀ.ਏ ਸਰਕਾਰ ਨੇ ਪੰਜਾਬ ਨੂੰ ਕਦੇ ਕੁਝ ਨਹੀ ਦਿੱਤਾ ਤੇ ਹੁਣ ਜਦੋਂ ਉਨ੍ਹਾਂ ਦੀ ਸਹਿਯੋਗੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤਾਂ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਹੋ ਸਕਣ ਅਤੇ ਇਨ੍ਹਾਂ ਮੰਗਾਂ ਨੂੰ ਪੂਰੀਆਂ ਕਰਵਾਉਣ ਅਤੇ ਹੋਰ ਵਿੱਤੀ ਸਹਾਇਤਾ ਲੈਣ ਲਈ ਉਹ ਮਹੀਨੇ ਵਿੱਚ ਇੱਕ ਜਾਂ ਦੋ ਦਿਨ ਦਿੱਲੀ ਜਾਇਆ ਕਰਨਗੇ। ਇਸ ਤੋਂ ਪਹਿਲਾਂ ਅੱਜ ਦੂਜੇ ਦਿਨ ਹਲਕੇ ਦੇ ਪਿੰਡਾਂ ਵਿੱਚ ਸੰਗਤ ਦਰਸ਼ਨਾਂ ਪ੍ਰੋਗਰਾਮਾਂ ਵਿੱਚ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਮੁੱਖ ਮੰਤਰੀ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਕੇ ਮੌਕੇ ਤੇ ਪੁੱਜੇ ਵੱਖ ਵੱਖ ਮਹਿਕਮਿਆਂ ਦੇ ਉ¤ਚ ਅਧਿਕਾਰੀਆਂ ਤੋਂ ਉਨ੍ਹਾਂ ਦਾ ਹੱਲ ਕਰਵਾਇਆ।ਸੰਗਤ ਦਰਸ਼ਨ ਦੇ ਸੰਬੋਧਨ ਦੌਰਾਨ ਵੀ ਸ੍ਰ.ਬਾਦਲ ਦੇ ਸਾਕਾ ਨੀਲਾ ਤਾਰਾ ਦੀ 30 ਵੀਂ ਵਰ੍ਹੇਗੰਢ ਦੀ ਛਾਪ ਦਿਖਾਈ ਦਿੱਤੀ ਤੇ ਉਨ੍ਹਾਂ ਨੇ ਦੂਜੇ ਦਿਨਾਂ ਤੋਂ ਉਲਟ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਦੋਂ ਕਦੇ ਵੀ ਵੋਟ ਪਾਉਣ ਤਾਂ ਵੋਟ ਪਾਉਣ ਤੋਂ ਪਹਿਲਾਂ ਇਹ ਜਰੂਰ ਸੋਚ ਲਿਆ ਕਰਨ ਕਿ ਇਸੇ ਪਾਰਟੀ ਦੀ ਸਰਕਾਰ ਮੌਕੇ ਹੀ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਕੀਤਾ ਗਿਆ ਸੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤੇ ਤੇ ਖੁਦ ਉਨ੍ਹਾਂ ਸਮੇਤ ਕਈ ਆਗੂਆਂ ਨੇ ਜੇਲ੍ਹਾਂ ਤੱਕ ਕੱਟੀਆਂ ਇਸਲਈ ਲੋਕਾਂ ਨੂੰ ਅਕਾਲੀ ਦਲ ਦਾ ਸਾਥ ਦਿੰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਕਈ ਪਿੰਡਾਂ ਵਿੱਚ ਮੁੱਖ ਮੰਤਰੀ ਨਾਲ ਜੇਲ੍ਹਾਂ ਵਿੱਚ ਰਹਿ ਚੁੱਕੇ ਟਕਸਾਲੀ ਆਗੂਆਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਪੂਰਾ ਮਾਣ ਸਤਿਕਾਰ ਦਿੱਤਾ।ਕਈ ਪਿੰਡਾਂ ਦੀਆਂ ਪੰਚਾਇਤਾਂ ਦੇ ਯੂਥ ਕਲੱਬਾਂ ਨੇ ਸ੍ਰ.ਬਾਦਲ ਨੂੰ ਸਨਮਾਨਿਤ ਵੀ ਕੀਤਾ।
      ਪਿੰਡਾਂ ਦੀਆਂ ਮੰਗਾਂ ਪੂਰੀਆਂ ਕਰਨ ਤੇ ਹਲਕਾ ਇੰਚਾਰਜ ਜੀਤਮਹਿੰਦਰ ਸਿੱਧੂ ਨੇ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਮੁੱਖ ਸਕੱਤਰ ਪੰਜਾਬ ਕੇ.ਜੇ.ਐ¤ਸ.ਚੀਮਾਂ,ਡਿਪਟੀ ਕਮਿਸ਼ਨਰ ਬਸੰਤ ਗਰਗ,ਐ¤ਸ.ਐ¤ਸ.ਪੀ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਗੁਰਮੀਤ ਸਿੰਘ ਸਿਆਸੀ ਸਕੱਤਰ ਸਿੱਧੂ,ਬਾਬੂ ਸਿੰਘ ਮਾਨ ਸੀਨ:ਅਕਾਲੀ ਆਗੂ,ਗੁਰਤਿੰਦਰ ਸਿੰਘ ਰਿੰਪੀ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ,ਜਸਵੀਰ ਸਿੰਘ ਪਥਰਾਲਾ ਨਿੱਜੀ ਸਹਾਇਕ ਸਿੱਧੂ,ਅਵਤਾਰ ਮੈਨੂੰਆਣਾ,ਸੀਨ:ਆਗੂ ਗੁਰਮੀਤ ਵੜੈਚ,ਪਾਲਾ ਸਿੰਘ ਬੰਗੀ,ਰਾਮਪਾਲ ਮਲਕਾਣਾ,ਸੁਖਭਿੰਦਰ ਸਿੰਘ ਸਰਪੰਚ ਜੋਗੇਵਾਲਾ,ਅਜੈਬ ਸਿੰਘ ਭਗਵਾਨਗੜ੍ਹ,ਪਰਮਜੀਤ ਸਿੰਘ ਦੁੱਨੇਵਾਲਾ,ਗੁਰਮੀਤ ਸਿੰਘ ਸਾਬਕਾ ਸਰਪੰਚ ਮਾਨਵਾਲਾ,ਰਸ਼ਪਾਲ ਸਿੰਘ ਪੰਚ ਲਾਲੇਆਣਾ,ਅਮਨਦੀਪ ਲਾਲੇਆਣਾ,ਗੁਰਜੀਤ ਸ਼ੇਖਪੁਰਾ ਆਦਿ ਆਗੂ ਹਾਜਿਰ ਸਨ।

WRITTEN BY