Skip to content
Independent perspectives. Global stories.
BREAKING

ਚੇਅਰਮੈਨ ਵਿਜੇ ਕੁਮਾਰ ਟਿੰਕੂ ਦਾ ਕਾਂਗਰਸੀ ਆਗੂਆਂ ਵੱਲੋਂ ਨਿੱਘਾ ਸਵਾਗਤ

Share this story

ਕੁਰਾਲੀ, 29 ਦਸੰਬਰ (ਰਣਜੋਧ ਸਿੰਘ)- ਜਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਬਣੇ ਚੇਅਰਮੈਨ ਵਿਜੇ ਕੁਮਾਰ ਟਿੰਕੂ ਦਾ ਸਟੇਸ਼ਨ ਮੰਡੀ ਵਿਖੇ ਦਿਨੇਸ਼ ਗੌਤਮ ਦੇ ਗ੍ਰਹਿ ਵਿਖੇ ਪਹੁੰਚਣ ਤੇ ਸਮੂਹ ਕਾਂਗਰਸੀ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਕੁਮਾਰ ਟਿੰਕੂ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਪਲਾਨਿੰਗ ਬੋਰਡ ਦੇ ਜ਼ਿਲ੍ਹਾ ਮੁਹਾਲੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਿਸ ਲਈ ਉਹ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਅਤੇ ਆਪਣੇ ਪਿਆਰੇ ਵਰਕਰ ਭਰਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਉਹ ਅੱਜ ਇਸ ਮੁਕਾਮ ਤੇ ਪਹੁੰਚੇ ਹਨ।ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓ.ਕੇ ਅਤੇ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਕਾਲੀਆ ਵੱਲੋਂ ਉਨ੍ਹਾਂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਇਸ ਅਹੁਦੇ ਦੀਆਂ ਮੁਬਾਰਕਾਂ ਦਿੱਤੀਆਂ।ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ ਨੇ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਜੇ ਕੁਮਾਰ ਟਿੰਕੂ ਨੂੰ ਪਲਾਨਿੰਗ ਬੋਰਡ ਦੇ ਜਿਲ੍ਹਾ ਚੇਅਰਮੈਨ ਨਿਯੁਕਤ ਕਰ ਇਲਾਕੇ ਨੂੰ ਮਾਣ ਬਖਸ਼ਿਆ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਹੀ ਵਫ਼ਾਦਾਰ ਵਰਕਰਾਂ ਨੂੰ ਅਹੁਦੇ ਦੇ ਕੇ ਮਾਣ ਸਨਮਾਨ ਬਖਸ਼ਿਆ ਜਾਂਦਾ ਰਿਹਾ ਹੈ।ਵਿਜੇ ਕੁਮਾਰ ਟਿੰਕੂ ਵੱਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਆਪਣੀ ਦਿੱਤੀ ਜ਼ਿੰਮੇਵਾਰੀ ਨੂੰ ਬਿਨਾਂ ਕਿਸੇ ਭੇਦ ਭਾਵ ਤੋਂ ਬਾਖੂਬੀ ਨਿਭਾਉਣਗੇ ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜਸਵੀਰ ਰਾਣਾ, ਚੰਦਨ ਮੋਹਨ ਵਰਮਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

WRITTEN BY